ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਅਗਲੇ ਹੁਕਮਾਂ ਤੱਕ ਬੰਦ, ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ‘ਤੇ ਲੱਗੀ ਰੋਕ

ਡੇਰਾ ਬਾਬਾ ਨਾਨਕ: ਭਾਰਤ ਵੱਲੋਂ ਆਪ੍ਰੇਸ਼ਨ ਸਿੰਦੂਰ ਦੌਰਾਨ ਮੰਗਲਵਾਰ ਦੀ ਰਾਤ ਕੀਤੇ ਹਮਲੇ ਤੋਂ ਬਾਅਦ ਜਿੱਥੇ ਦੇਸ਼ ਭਰ ਦੇ ਕਈ ਏਅਰਪੋਰਟਾਂ ਤੇ ਹਵਾਈ ਉਡਾਣਾਂ ਬੰਦ ਕਰਨ ਤੋਂ ਇਲਾਵਾ ਬਾਰਡਰ ਏਰੀਏ ਨਾਲ ਸੰਬੰਧਿਤ ਜ਼ਿਲਿਆਂ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਉੱਥੇ ਬੁੱਧਵਾਰ ਨੂੰ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਰਾਹੀਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਲਈ ਸ਼ਰਧਾਲੂ ਪੁੱਜਣੇ ਸ਼ੁਰੂ ਹੋ ਗਏ ਹਨ।

ਜਾਣਕਾਰੀ ਅਨੁਸਾਰ ਬੁੱਧਵਾਰ ਨੂੰ ਲਾਂਘੇ ਰਾਹੀਂ 491 ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਦੀ ਮਨਜ਼ੂਰੀ ਮਿਲੀ ਹੈ।

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਅਗਲੇ ਹੁਕਮਾਂ ਤੱਕ ਬੰਦ, ਦਰਸ਼ਨ ਕਰਨ ਵਾਲੇ ਸ਼ਰਧਾਲੂਆਂ 'ਤੇ ਲੱਗੀ ਰੋਕ

ਡੇਰਾ ਬਾਬਾ ਨਾਨਕ ਦੀ ਸਰਹੱਦ ਤੇ ਬਣੇ ਸ੍ਰੀ ਕਰਤਾਰਪੁਰ ਪੰਸਜਰ ਟਰਮੀਨਲ ਤੇ ਸਾਢੇ 8 ਵਜੇ ਦੇ ਕਰੀਬ ਦੋ ਦਰਜਨਾਂ ਤੋਂ ਵੱਧ ਸ਼ਰਧਾਲੂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਲਈ ਪਹੁੰਚ ਗਏ ਹਨ ਪਰੰਤੂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਅਗਲੇ ਹੁਕਮਾਂ ਤੱਕ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸ਼ਰਧਾਲੂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨ ਕਰਨ ਦੀ ਜਾਣ ਦੀ ਉਡੀਕ ਕਰ ਰਹੇ ਹਨ।

By Gurpreet Singh

Leave a Reply

Your email address will not be published. Required fields are marked *