ਚੰਡੀਗੜ੍ਹ: ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਹੋਈ ਭਗਦੜ ਨੂੰ ਲੈ ਕੇ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਸਰਕਾਰ, ਰੇਲਵੇ ਮੰਤਰਾਲੇ ਅਤੇ ਯੂਪੀ ਸਰਕਾਰ ‘ਤੇ ਨਿਸ਼ਾਨਾ ਸਾਧਿਆ।
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ,”ਸਰਕਾਰ ਨੂੰ ਅਜਿਹੇ ਮੈਗਾ ਈਵੈਂਟ ਲਈ ਪੂਰੀ ਤਿਆਰੀ ਕਰਨੀ ਚਾਹੀਦੀ ਸੀ। ਜੇਕਰ ਰਾਸ਼ਟਰੀ ਰਾਜਧਾਨੀ ਦੇ ਰੇਲਵੇ ਸਟੇਸ਼ਨ ‘ਤੇ ਵੀ ਵਿਵਸਥਾ ਨਹੀਂ ਕੀਤੀ ਜਾ ਸਕਦੀ, ਤਾਂ ਇਹ ਇੱਕ ਵੱਡੀ ਅਸਫਲਤਾ ਹੈ। ਇਹ ਕੇਂਦਰ ਸਰਕਾਰ, ਰੇਲਵੇ ਮੰਤਰਾਲੇ ਅਤੇ ਯੂਪੀ ਸਰਕਾਰ ਦੀ ਨਾਕਾਮੀ ਹੈ।”
ਇਸ ਤੋਂ ਪਹਿਲਾ ਉਨ੍ਹਾਂ ਨੇ ਇੱਕ ਪੋਸਟ ਵੀ ਸਾਂਝੀ ਕੀਤੀ ਸੀ ਜਿਸ ਵਿਚ ਉਨ੍ਹਾਂ ਨੇ ਕਿਹਾ “ਬੀਤੀ ਰਾਤ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਮੱਚੀ ਭਗਦੜ ਦੌਰਾਨ ਯਾਤਰੀਆਂ ਦੀ ਮੌਤ ਦੀ ਦਰਦਨਾਕ ਘਟਨਾ ਬੇਹੱਦ ਦੁੱਖਦਾਈ ਹੈ। ਮੈਂ ਪੀੜਤ ਪਰਿਵਾਰਾਂ ਦੇ ਨਾਲ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।”
ਉਨ੍ਹਾਂ ਇਹ ਵੀ ਕਿਹਾ “ਇਹ ਘਟਨਾ ਕਥਿਤ ਤੌਰ ‘ਤੇ ਪ੍ਰਯਾਗਰਾਜ ਵਿੱਚ ਮਹਾਂ ਕੁੰਭ ਲਈ ਰੇਲ ਗੱਡੀਆਂ ਵਿੱਚ ਚੜ੍ਹਨ ਲਈ ਇੱਕ ਵੱਡੀ ਭੀੜ ਦੇ ਕਾਰਨ ਵਾਪਰੀ, ਇੱਕ ਵਾਰ ਫਿਰ ਸਟੇਸ਼ਨ ‘ਤੇ ਬਿਹਤਰ ਪ੍ਰਬੰਧ ਨਾ ਕਰ ਪਾਉਣ ਨਾਲ ਰੇਲਵੇ ਵਿਭਾਗ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਉਜਾਗਰ ਹੋਈ ਹੈ। ਇਸ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਜਵਾਬਦੇਹੀ ਅਤੇ ਕਾਰਵਾਈ ਕੀਤੀ ਜਾਵੇ।”
