ਚੰਡੀਗੜ੍ਹ, 28 ਮਾਰਚ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਪਿਛਲੇ 11 ਸਾਲਾਂ ਤੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਨਾਲ ਲਗਾਤਾਰ ਕੰਮ ਕਰ ਰਹੀ ਹੈ ਅਤੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ, ਕਰਮਚਾਰੀਆਂ ਜਾਂ ਹੋਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾ ਰਿਹਾ ਹੈ।
ਮੁੱਖ ਮੰਤਰੀ ਅੱਜ ਇੱਥੇ ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਵਿਧਾਇਕ ਡਾ. ਰਘੁਬੀਰ ਕਾਦੀਆਂ ਵੱਲੋਂ ਮਨਰੇਗਾ ਸਬੰਧੀ ਉਠਾਏ ਗਏ ਮੁੱਦੇ ਦਾ ਜਵਾਬ ਦੇ ਰਹੇ ਸਨ।
ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਨੇ ਮਨਰੇਗਾ ਘੁਟਾਲੇ ਦਾ ਨੋਟਿਸ ਲਿਆ ਹੈ ਅਤੇ ਸਖ਼ਤ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿੱਚ ਸ਼ਾਮਲ ਅਧਿਕਾਰੀਆਂ ਅਤੇ ਹੋਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਸਰਕਾਰ ਜ਼ੀਰੋ ਟਾਲਰੈਂਸ ਨੀਤੀ ਦੀ ਪਾਲਣਾ ਕਰੇਗੀ ਅਤੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।