ਸੁਖਬੀਰ ਤੇ ਹਰਸਿਮਰਤ ਬਾਦਲ ਦਰਬਾਰ ਸਾਹਿਬ ਹੋਏ ਨਤਮਸਤਕ, ਮਨਰੇਗਾ ਤੇ ਨਿਊਜ਼ੀਲੈਂਡ ਵਿਵਾਦ ‘ਤੇ ਕੀ ਬੋਲੇ?

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੀ ਧਰਮ ਪਤਨੀ, ਕੇਂਦਰੀ ਸਾਬਕਾ ਮੰਤਰੀ ਹਰਸਿਮਰਤ ਕੌਰ ਬਾਦਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ‘ਚ ਮੱਥਾ ਟੇਕ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ। ਦਰਬਾਰ ਸਾਹਿਬ ਵਿੱਚ ਦਰਸ਼ਨ ਕਰਨ ਉਪਰੰਤ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੇਸ਼ ਤੇ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦਿਆਂ ਤੇ ਆਪਣੀ ਪਾਰਟੀ ਦਾ ਸਟੈਂਡ ਸਪੱਸ਼ਟ ਕੀਤਾ।

‘ਕੇਂਦਰ ਦੇ ਫੈਸਲੇ ਨਾਲ ਰਾਜ ਸਰਕਾਰ ‘ਤੇ ਬੋਝ‘

ਸੁਖਬੀਰ ਬਾਦਲ ਨੇ ਕਿਹਾ ਕਿ ਮਨਰੇਗਾ ਸਕੀਮ, ਜੋ ਪਹਿਲਾਂ ਪੂਰੀ ਤਰ੍ਹਾਂ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਸੀ, ਉਸ ‘ਚ ਕੀਤੀਆਂ ਤਾਜ਼ਾ ਤਬਦੀਲੀਆਂ ਗਰੀਬ ਵਿਰੋਧੀ ਹਨ। ਕੇਂਦਰ ਵੱਲੋਂ 60 ਫੀਸਦੀ ਹਿੱਸਾ ਤੇ 40 ਫੀਸਦੀ ਰਾਜ ਸਰਕਾਰਾਂ ਤੇ ਥੋਪਣਾ ਪੰਜਾਬ ਵਰਗੀਆਂ ਆਰਥਿਕ ਤੌਰ ਤੇ ਕਮਜ਼ੋਰ ਰਾਜ ਸਰਕਾਰਾਂ ਲਈ ਵੱਡਾ ਬੋਝ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰੀ ਸਕੀਮਾਂ ਦਾ ਪੂਰਾ ਲਾਭ ਨਹੀਂ ਮਿਲ ਰਿਹਾ। ਮਨਰੇਗਾ ਗਰੀਬਾਂ ਲਈ 100 ਦਿਨਾਂ ਦੇ ਰੋਜ਼ਗਾਰ ਦੀ ਗਰੰਟੀ ਸੀ, ਪਰ ਹੁਣ ਇਹ ਗਰੰਟੀ ਵੀ ਖਤਰੇ ‘ਚ ਪੈ ਗਈ ਹੈ।

ਨਿਊਜ਼ੀਲੈਂਡ ‘ਚ ਸਿੱਖਾਂ ਦੇ ਨਗਰ ਕੀਰਤਨ ਦੇ ਵਿਰੋਧ ਪ੍ਰਧਰਸ਼ਨ ਦੀ ਉਨ੍ਹਾਂ ਨੇ ਸਖ਼ਚ ਸ਼ਬਦਾਂ ‘ਚ ਨਿੰਦਾ ਕੀਤੀ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਵੀ ਨਿਊਜ਼ੀਲੈਂਡ ਸਰਕਾਰ ਨਾਲ ਗੱਲਬਾਤ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਨਿਊਜ਼ੀਲੈਂਡ ਸਰਕਾਰ ਨੇ ਜੇਕਰ ਪੰਜਾਬੀਆਂ ਨੂੰ ਸਿਟੀਜਨਸ਼ਿਪ ਦਿੱਤੀ ਹੈ ਤਾਂ ਉਨ੍ਹਾਂ ਦੀ ਸੁਰੱਖਿਆ ਵੀ ਕਰਨਾ ਉਹਨਾਂ ਦਾ ਫਰਜ਼ ਬਣਦਾ ਹੈ, ਇਸ ਕਰਕੇ ਉਨ੍ਹਾਂ ਨੂੰ ਚਾਹੀਦਾ ਹੈ ਕਿ ਇਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ ਤਾਂ ਜੋ ਅੱਗੇ ਤੋਂ ਅਜਿਹੀ ਘਟਨਾ ਨਾ ਵਾਪਰੇ।

By Gurpreet Singh

Leave a Reply

Your email address will not be published. Required fields are marked *