ਸੁਖਬੀਰ ਬਾਦਲ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ, ਸਪੱਸ਼ਟੀਕਰਨ ਨਾ ਦੇਣ ਤੋਂ ਬਾਅਦ ਫੈਸਲਾ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦੇ ਦਿੱਤਾ ਗਿਆ ਹੈ। ਪੰਜ ਪਿਆਰਿਆਂ ਦੇ ਵੱਲੋਂ ਇਹ ਆਦੇਸ਼ ਸ੍ਰੀ ਪਟਨਾ ਸਾਹਿਬ ਵਿਖੇ ਤੋਂ ਸੁਣਾਇਆ ਗਿਆ ਹੈ। ਉਨ੍ਹਾਂ ਨੂੰ ਇਸ ਤੋਂ ਪਹਿਲਾਂ 20 ਦਿਨਾਂ ਦੇ ਅੰਦਰ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ।

ਲਗਾਤਾਰ ਦੋ ਵਾਰ ਬੁਲਾਏ ਜਾਣ ਤੇ ਵੀ ਤਖਤ ਸ਼੍ਰੀ ਪਟਨਾ ਸਾਹਿਬ ਦੇ ਸਾਹਮਣੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ, ਇਸੇ ਦੇ ਚੱਲਦਿਆਂ ਹੀ ਤਨਖਾਹੀਆ ਕਰਾਰ ਦਿੱਤਾ ਗਿਆ। ਸੁਖਬੀਰ ਸਿੰਘ ਬਾਦਲ ਨੂੰ ਦੋ ਵਾਰ ਪਟਨਾ ਸਾਹਿਬ ਤਖਤ ਤੇ ਬੁਲਾਏ ਜਾਣ ਦੇ ਬਾਵਜੂਦ ਉਹਨਾਂ ਵੱਲੋਂ ਨਹੀਂ ਦਿੱਤੀ ਗਈ ਕੋਈ ਪ੍ਰਤੀਕਿਰਿਆ ।

ਦੱਸ ਦੇਈਏ ਕਿ ਤਖ਼ਤ ਸ੍ਰੀ ਹਰਮੰਦਿਰ ਜੀ ਪਟਨਾ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਇੱਕ ਹੁਕਮ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਇਸ ਮਾਮਲੇ ‘ਚ ਜੱਥੇਦਾਰ ਗਿਆਨੀ ਬਲਦੇਵ ਸਿੰਘ ਦੀ ਅਗਵਾਈ ‘ਚ ਪੰਜ ਪਿਆਰਿਆਂ ਨੇ ਇੱਕ ਬੈਠਕ ਕੀਤੀ ਤੇ ਸੁਖਬੀਰ ਬਾਦਲ ਨੂੰ 20 ਦਿਨਾਂ ‘ਚ ਪੇਸ਼ ਹੋਣ ਦਾ ਸਮਾਂ ਦਿੱਤਾ ਸੀ। ਜ਼ਿਕਰਯੋਗ ਹੈ ਕਿ ਪਟਨਾ ਸਾਹਿਬ ਵੱਲੋਂ ਅਕਾਲ ਤਖਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਟੇਕ ਸਿੰਘ ਨੂੰ ਵੀ ਕੀਤਾ ਗਿਆ ਸੀ ਤਲਬ।

By Gurpreet Singh

Leave a Reply

Your email address will not be published. Required fields are marked *