ਸੁਖਬੀਰ ਬਾਦਲ ਨੇ ਦਰਬਾਰ ਸਾਹਿਬ ਹਮਲੇ ਮਾਮਲੇ ‘ਚ ਹਾਈਕੋਰਟ ਦਾ ਰੁਖ ਕੀਤਾ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਦਰਬਾਰ ਸਾਹਿਬ ‘ਚ ਆਪਣੇ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਵਿੱਚ ਕਿਹਾ ਗਿਆ ਹੈ ਕਿ ਮਾਮਲੇ ਦਾ ਮੁਲਜ਼ਮ ਜੇਲ੍ਹ ਤੋਂ ਬਾਹਰ ਆ ਗਿਆ ਹੈ।ਉਨ੍ਹਾਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਐਨਆਈਏ ਜਾਂ ਸੀਬੀਆਈ ਨੂੰ ਸੌਂਪੀ ਜਾਵੇ। ਇਹ ਪਟੀਸ਼ਨ ਵਕੀਲਾਂ ਅਰਸ਼ਦੀਪ ਸਿੰਘ ਕਲੇਰ ਅਤੇ ਅਰਸ਼ਦੀਪ ਸਿੰਘ ਚੀਮਾ ਰਾਹੀਂ ਦਾਇਰ ਕੀਤੀ ਗਈ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਨੁਮਾਇੰਦਗੀ ਸੀਨੀਅਰ ਵਕੀਲ ਆਰ.ਐਸ.ਚੀਮਾ ਕਰਨਗੇ। ਮਾਮਲੇ ਦੀ ਸੁਣਵਾਈ ਅੱਜ ਹੋਵੇਗੀ।

By Gurpreet Singh

Leave a Reply

Your email address will not be published. Required fields are marked *