ਗੁਰਪ੍ਰੀਤ ਸਿੰਘ :- ਨਾਂਦੇੜ ਸਾਹਿਬ ‘ਚ ਆਪਣੇ ‘ਤੇ ਹੋਏ ਹਮਲੇ ‘ਚੋਂ ਉਭਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੁੱਧਵਾਰ ਨੂੰ ਪੰਜਾਬ ‘ਚ ਪਹਿਲੀ ਵਾਰ ਜਨ ਸਭਾ ਨੂੰ ਸੰਬੋਧਨ ਕਰਨਗੇ। ਇਹ ਰੈਲੀ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿੱਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸੁਖਬੀਰ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਪੁੱਜੇ ਅਤੇ ਗੁਰੂ ਘਰ ਵਿਖੇ ਮੱਥਾ ਟੇਕਿਆ। ਹਮਲੇ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਵੱਡੀ ਰੈਲੀ ਹੈ। ਮਲੋਟ ਰੈਲੀ ਰਾਹੀਂ ਬਾਦਲ ਸਿੱਧੇ ਤੌਰ ‘ਤੇ ਵਰਕਰਾਂ ਨਾਲ ਗੱਲਬਾਤ ਕਰਨਗੇ ਅਤੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ‘ਤੇ ਵੀ ਆਪਣੇ ਵਿਚਾਰ ਪ੍ਰਗਟ ਕਰ ਸਕਦੇ ਹਨ।
ਮਲੋਟ ‘ਚ ਹਮਲੇ ਮਗਰੋਂ ਅੱਜ ਸੁਖਬੀਰ ਬਾਦਲ ਦੀ ਪਹਿਲੀ ਰੈਲੀ, ਜਨ ਸਭਾ ਨੂੰ ਕਰਨਗੇ ਸੰਬੋਧਨ
