ਸੁਖਬੀਰ ਸਿੰਘ ਬਾਦਲ ਨੇ ਸੱਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ!

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਇਕ ਮਹੱਤਵਪੂਰਨ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਭਲਕੇ 5 ਫਰਵਰੀ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹੋਵੇਗੀ। ਇਸ ਮੀਟਿੰਗ ਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ। ਦੱਸ ਦਈਏ ਕਿ ਬਿਕਰਮ ਮਜੀਠੀਆ ਦੀ ਜ਼ਮਾਨਤ ਤੋਂ ਬਾਅਦ ਅਕਾਲੀ ਦਲ ਦੀ ਇਹ ਪਹਿਲੀ ਮੀਟਿੰਗ ਹੈ ਅਤੇ ਪਾਰਟੀ ਸੂਤਰਾਂ ਦਾ ਆਖਣਾ ਹੈ ਕਿ ਬਿਕਰਮ ਮਜੀਠੀਆ ਵੀ ਇਸ ਅਹਿਮ ਮੀਟਿੰਗ ਵਿਚ ਸ਼ਾਮਲ ਹੋ ਸਕਦੇ ਹਨ। 

ਮੀਟਿੰਗ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ ਅਤੇ ਪਾਰਟੀ ਦੇ ਆਗੂ ਇਕੱਠੇ ਹੋ ਕੇ ਪਾਰਟੀ ਦੀ ਅਗਲੇਰੀ ਰਣਨੀਤੀ ਉਲੀਕਣਗੇ। ਇਹ ਮੀਟਿੰਗ ਪਾਰਟੀ ਦੀਆਂ ਆਉਣ ਵਾਲੀਆਂ ਗਤੀਵਿਧੀਆਂ ਅਤੇ ਸੂਬੇ ਦੇ ਸਿਆਸੀ ਹਾਲਾਤ ਦੇ ਮੱਦੇਨਜ਼ਰ ਬਹੁਤ ਅਹਿਮ ਮੰਨੀ ਜਾ ਰਹੀ ਹੈ।

By Gurpreet Singh

Leave a Reply

Your email address will not be published. Required fields are marked *