ਨੈਸ਼ਨਲ ਟਾਈਮਜ਼ ਬਿਊਰੋ :- ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀਆਂ ਮਿਲ ਰਹੀਆਂ ਹਨ। ਇਸ ਦਾ ਖੁਲਾਸਾ ਖੁਦ ਰੰਧਾਵਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕੀਤਾ ਕਿ ਉਨ੍ਹਾਂ ਦੇ ਪੁੱਤਰ ਉਦੈਵੀਰ ਰੰਧਾਵਾ ਨੂੰ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਦੱਸ ਦੇਈਏ ਕਿ ਇਸ ਵੇਲੇ ਜੱਗੂ ਭਗਵਾਨਪੁਰੀਆ ਜੇਲ੍ਹ ਵਿਚ ਬੰਦ ਹੈ।
ਰੰਧਾਵਾ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਲਿਖਿਆ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਧਮਕੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਇਸ ਮਾਮਲੇ ਵਿੱਚ ਤੁਰੰਤ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਗੁਰਦਾਸਪੁਰ ਸੀਟ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਖੁਲਾਸੇ ਤੋਂ ਬਾਅਦ ਪੰਜਾਬ ਪੁਲਿਸ ਨੇ ਇਸ ਘਟਨਾ ਦਾ ਨੋਟਿਸ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਇਸ ਧਮਕੀ ਕਿਸ ਤਰ੍ਹਾਂ ਦਿੱਤੀ ਗਈ ਅਤੇ ਕਦੋਂ ਦਿੱਤੀ ਗਈ ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਰੰਧਾਵਾ ਖੁਦ ਸੂਬੇ ਦੇ ਉਪ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਉਹ ਅਕਸਰ ਗੈਂਗਸਟਰਾਂ ਵੱਲੋਂ ਮੰਗੀ ਜਾ ਰਹੀ ਫਿਰੌਤੀ ਤੋਂ ਲੈ ਕੇ ਹੋਰ ਮੁੱਦਿਆਂ ਨੂੰ ਉਠਾਉਂਦੇ ਰਹੇ ਹਨ।
ਕਾਂਗਰਸ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀਰਵਾਰ ਦੇਰ ਰਾਤ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਿਖਿਆ – ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਉਨ੍ਹਾਂ ਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਰੰਧਾਵਾ ਨੇ ਕਿਹਾ – “ਮੇਰਾ ਇੱਕ ਸਹਿਯੋਗੀ ਮੇਰੇ ਪੁੱਤਰ ਨੂੰ ਮਿਲਿਆ ਅਤੇ ਉੱਥੋਂ ਜਾਣ ਦੇ ਇੱਕ ਘੰਟੇ ਦੇ ਅੰਦਰ-ਅੰਦਰ ਉਸ ‘ਤੇ ਗੋਲੀਬਾਰੀ ਕਰ ਦਿੱਤੀ ਗਈ।” ਰੰਧਾਵਾ ਨੇ ਅੱਗੇ ਕਿਹਾ ਕਿ ਉਹ ਇਸ ਸਮੇਂ ਸੰਸਦ ਸੈਸ਼ਨ ਲਈ ਦਿੱਲੀ ਵਿੱਚ ਹਨ, ਪਰ ਕਿਸੇ ਵੀ ਗੈਂਗਸਟਰ ਦੀ ਧਮਕੀ ਉਨ੍ਹਾਂ ਨੂੰ ਰੋਕ ਨਹੀਂ ਸਕਦੀ।