ਸ੍ਰੀ ਅਨੰਦਪੁਰ ਸਾਹਿਬ -ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਧੜਿਆਂ ਦੀ ਸਾਂਝੀ ਮੀਟਿੰਗ ਪ੍ਰਧਾਨ ਪ੍ਰਿਤਪਾਲ ਸਿੰਘ ਗੰਡਾ, ਦੀਪਕ ਆਂਗਰਾ ਅਤੇ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਹੋਈ। ਵਪਾਰ ਮੰਡਲ ਦੇ ਜਨਰਲ ਸਕੱਤਰ ਦਲਜੀਤ ਸਿੰਘ ਅਰੋੜਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮੀਟਿੰਗ ਦੌਰਾਨ ਜਿੱਥੇ ਵਪਾਰੀਆਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦੇ ਸਬੰਧ ਵਿਚ ਵਿਸਥਾਰ ਪੂਰਵਕ ਚਰਚਾ ਕੀਤੀ ਗਈ, ਉੱਥੇ ਹੀ ਹਰ ਸਾਲ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਗੰਭੀਰਤਾ ਨਾਲ ਗੱਲਬਾਤ ਕੀਤੀ ਗਈ।

ਵਿਚਾਰ ਚਰਚਾ ਕਰਨ ਉਪਰੰਤ ਸਮੂਹ ਵਪਾਰੀਆਂ ਨੇ ਸਰਬ ਸੰਮਤੀ ਨਾਲ ਇਹ ਫ਼ੈਸਲਾ ਕੀਤਾ ਕਿ ਇਸ ਵਾਰ ਗਰਮੀਆਂ ਦੀਆਂ ਛੁੱਟੀਆਂ ਕਾਰਨ 26 ਜੂਨ ਤੋਂ ਲੈ ਕੇ 29 ਜੂਨ ਤੱਕ ਸ੍ਰੀ ਅਨੰਦਪੁਰ ਸਾਹਿਬ ਦੇ ਸਮੁੱਚੇ ਬਾਜ਼ਾਰ ਬੰਦ ਰੱਖੇ ਜਾਣਗੇ। ਮੀਟਿੰਗ ਵਿਚ ਜਰਨੈਲ ਸਿੰਘ ਗੁੰਬਰ, ਮੁਨੀਸ਼ ਕੌਸ਼ਲ, ਜਸਵਿੰਦਰ ਪਾਲ ਸਿੰਘ ਰਾਜਾ, ਗੁਰਪ੍ਰੀਤ ਸਿੰਘ, ਸਰਬਜੀਤ ਸਿੰਘ ਛੱਬਾ, ਜਸਵਿੰਦਰ ਸਿੰਘ, ਮਨਿੰਦਰਪਾਲ ਸਿੰਘ ਮਨੀ, ਜਸਪਾਲ ਸਿੰਘ ਪਾਲ, ਉਰਿੰਦਰ ਸਿੰਘ ਅਰੋੜਾ, ਗੁਰਵਿੰਦਰ ਸਿੰਘ ਡਿਪਟੀ, ਸੁਨੀਲ ਅਡਵਾਲ, ਨਰਿੰਦਰ ਸਿੰਘ ਪੱਪੂ, ਇੰਦਰਪ੍ਰੀਤ ਸਿੰਘ, ਸੈਫੀ ਅਰੋੜਾ, ਹਰਸ਼ ਅਰੋੜਾ, ਸ਼ਫੀ ਅਰੋੜਾ, ਗੁਰਕੀਰਤ ਸਿੰਘ ਬਾਵਾ, ਰਾਜੂ ਧੀਮਾਨ ਸਮੇਤ ਬਹੁਤ ਵੱਡੀ ਗਿਣਤੀ ਵਿਚ ਵਪਾਰੀ ਹਾਜ਼ਰ ਸਨ।