ਨੈਸ਼ਨਲ ਟਾਈਮਜ਼ ਬਿਊਰੋ :- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਭਾਜਪਾ ਦਾ ਵਫ਼ਦ ਪੰਜਾਬ ਲਈ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ ਲਈ ਕੇਂਦਰੀ ਲੀਡਰਸ਼ਿਪ ਨੂੰ ਮਿਲੇਗਾ ਤਾਂ ਜੋ ਸਰਹੱਦੀ ਸੂਬੇ ਨੂੰ ਕੁਝ ਰਾਹਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਕੱਲ੍ਹ ਚੰਡੀਗੜ੍ਹ ’ਚ ਹੋਈ ਸਰਬ ਪਾਰਟੀ ਮੀਟਿੰਗ ਦੌਰਾਨ ਉਨ੍ਹਾਂ ਨੇ ਇਹ ਸੁਝਾਅ ਦਿੱਤਾ ਸੀ ਜਿਸ ਦਾ ਪੰਜਾਬ ਦੇ ਰਾਜਪਾਲ ਸਮੇਤ ਸਾਰੀਆਂ ਪਾਰਟੀਆਂ ਦੇ ਆਗੂਆਂ ਨੇ ਸਵਾਗਤ ਕੀਤਾ ਸੀ।
ਸ੍ਰੀ ਜਾਖੜ ਨੇ ਅੱਜ ਡੀਐੱਮਸੀ ਹਸਪਤਾਲ ਵਿੱਚ ਦਾਖ਼ਲ ਫਿਰੋਜ਼ਪੁਰ ਦੇ ਡਰੋਨ ਹਮਲੇ ਦੇ ਜ਼ਖ਼ਮੀਆਂ ਦਾ ਹਾਲ ਚਾਲ ਪੁੱਛਿਆ ਅਤੇ ਡਾਕਟਰਾਂ ਨਾਲ ਗੱਲਬਾਤ ਕਰ ਕੇ ਇਲਾਜ ਬਾਰੇ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਣਨੀਤਿਕ ਸਥਿਤੀ ਕਾਰਨ ਸੀਮਤ ਵਪਾਰ, ਸਰਹੱਦੀ ਖੇਤਰ ਦੀਆਂ ਪਾਬੰਦੀਆਂ ਤੇ ਸੁਰੱਖਿਆ ਜੋਖਮ ਨੇ ਸੂਬੇ ਦੀ ਅਰਥ ਵਿਵਸਥਾ
ਉਨ੍ਹਾਂ ਕਿਹਾ ਕਿ ਹੁਣ ਸਮਾਂ ਹੈ ਕਿ ਕੇਂਦਰ ਤੋਂ ਪੰਜਾਬ ਲਈ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਤਰਜ਼ ’ਤੇ ਵਿਸ਼ੇਸ਼ ਦਰਜਾ ਤੇ ਆਰਥਿਕ ਸਹਾਇਤਾ ਦੀ ਮੰਗ ਕੀਤੀ ਜਾਵੇ। ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਦੇ ਕਿਸਾਨ, ਸਨਅਤਕਾਰ ਤੇ ਸਰਹੱਦੀ ਖੇਤਰ ਦੇ ਲੋਕ ਲੰਮੇ ਸਮੇਂ ਤੋਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਸਾਡੇ ਨੌਜਵਾਨਾਂ ਨੂੰ ਕਾਬਲੀਅਤ ਮੁਤਾਬਿਕ ਮੌਕੇ ਮਿਲਣੇ ਚਾਹੀਦੇ ਹਨ ਅਤੇ ਇਸ ਲਈ ਕੇਂਦਰ ਸਰਕਾਰ ਨੂੰ ਵਿਸ਼ੇਸ਼ ਨੀਤੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ, ਕਾਰੋਬਾਰੀਆਂ, ਨੌਜਵਾਨਾਂ ਤੇ ਸਮੁੱਚੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਭਾਰਤੀ ਜਨਤਾ ਪਾਰਟੀ ਵਚਨਬੱਧ ਹੈ ਅਤੇ ਇਸ ਉੱਪਰ ਡੱਟ ਕੇ ਪਹਿਰਾ ਦੇਵੇਗੀ।
ਉਨ੍ਹਾਂ ਪਿਛਲੇ ਦਿਨਾਂ ਦੌਰਾਨ ਭਾਰਤ-ਪਾਕਿਸਤਾਨ ਵਿਚਾਲੇ ਬਣੀ ਤਣਾਅਪੂਰਨ ਸਥਿਤੀ ਦੌਰਾਨ ਭਾਰਤੀ ਫੌਜ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਲੋਕਾਂ ਦੀ ਹਿੰਮਤ ਨੂੰ ਵੀ ਸਲਾਹਿਆ ਜੋ ਇਸ ਮੁਸ਼ਕਿਲ ਘੜੀ ’ਚ ਸਰਕਾਰ ਨਾਲ ਡੱਟ ਕੇ ਖੜ੍ਹੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ, ਅਨਿਲ ਸਰੀਨ, ਪਰਮਿੰਦਰ ਸਿੰਘ ਬਰਾੜ, ਜਤਿੰਦਰ ਮਿੱਤਲ, ਡਾ. ਸੁਭਾਸ਼ ਸ਼ਰਮਾ, ਵਿਪਿਨ ਵਿਨਾਇਕ, ਡਾ: ਸਤੀਸ਼ ਕੁਮਾਰ ਤੇ ਸੰਦੀਪ ਵਧਵਾ ਸਮੇਤ ਕਈ ਆਗੂ ਹਾਜ਼ਰ ਸਨ।
