ਨੈਸ਼ਨਲ ਟਾਈਮਜ਼ ਬਿਊਰੋ :- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਲਵਿੰਦਰ ਸਿੰਘ ਭੂੰਦੜ ਨੂੰ ਲੈ ਕੇ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਬਲਵਿੰਦਰ ਸਿੰਘ ਭੂੰਦੜ ਹਮੇਸ਼ਾਂ ਪਾਰਟੀ ਅਤੇ ਪਰਿਵਾਰ ਦੇ ਨਾਲ ਖੜੇ ਰਹੇ ਹਨ ਅਤੇ ਉਨ੍ਹਾਂ ਦੀ ਨਿਭਾਈ ਸੇਵਾ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭੂੰਦੜ ਹਮੇਸ਼ਾਂ ਸਾਡੇ ਪਰਿਵਾਰ ਦੇ ਨਾਲ ਰਹੇ ਹਨ ਅਤੇ ਅੱਗੇ ਵੀ ਉਨ੍ਹਾਂ ਨੂੰ ਕਿਸੇ ਚੀਜ਼ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਬਲਵਿੰਦਰ ਸਿੰਘ ਭੂੰਦੜ ਨੂੰ ‘ਸੁਪਰ ਸੀਐਮ’ ਵਰਗੀ ਮਹੱਤਵਪੂਰਨ ਭੂਮਿਕਾ ਦਿੱਤੀ ਜਾਵੇਗੀ।
ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਵੀ ਭੂੰਦੜ ਦੇ ਹੱਕ ਵਿੱਚ ਬਿਆਨ ਦਿੰਦਿਆਂ ਕਿਹਾ ਕਿ ਜੇਕਰ ਭੂੰਦੜ ਦੇ ਕੰਮਾਂ ਵਿੱਚ ਕੋਈ ਰੁਕਾਵਟ ਆਉਂਦੀ ਹੈ ਤਾਂ ਉਹ ਸੁਖਬੀਰ ਸਿੰਘ ਬਾਦਲ ਨੂੰ ਰੋਟੀ ਵੀ ਨਹੀਂ ਦੇਣਗੀਆਂ। ਉਨ੍ਹਾਂ ਨੇ ਕਿਹਾ ਕਿ ਭੂੰਦੜ ਨੇ ਹਮੇਸ਼ਾਂ ਪਾਰਟੀ ਅਤੇ ਪਰਿਵਾਰ ਦਾ ਸਾਥ ਦਿੱਤਾ ਹੈ ਅਤੇ ਉਨ੍ਹਾਂ ਦੀ ਕਦਰ ਕਰਨੀ ਲਾਜ਼ਮੀ ਹੈ।
ਹਰਸਿਮਰਤ ਬਾਦਲ ਨੇ ਇਹ ਵੀ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਦੇ ਸਮੇਂ ਖਜ਼ਾਨੇ ਦਾ ਮੂੰਹ ਬਠਿੰਡਾ ਵੱਲ ਸੀ ਅਤੇ ਜੇਕਰ ਅੱਗੇ ਵੀ ਐਸਾ ਹੁੰਦਾ ਹੈ ਤਾਂ ਇਸ ਵਾਰ ਵੀ ਖਜ਼ਾਨੇ ਦਾ ਮੂੰਹ ਬਠਿੰਡਾ ਵੱਲ ਹੀ ਹੋਵੇਗਾ। ਇਸ ਬਿਆਨ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ।
