ਸੱਪ ਦੇ ਜ਼ਹਿਰ ਦੇ ਮਾਮਲੇ ‘ਚ ਐਲਵਿਸ਼ ਯਾਦਵ ਵਿਰੁੱਧ ਕਾਰਵਾਈ ‘ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

ਨਵੀਂ ਦਿੱਲੀ, 7 ਅਗਸਤ : ਯੂਟਿਊਬਰ ਐਲਵਿਸ਼ ਯਾਦਵ ਨੂੰ ਵੱਡੀ ਰਾਹਤ ਦਿੰਦੇ ਹੋਏ, ਸੁਪਰੀਮ ਕੋਰਟ ਨੇ ਉਸ ਵਿਰੁੱਧ ਚੱਲ ਰਹੀ ਅਪਰਾਧਿਕ ਕਾਰਵਾਈ ‘ਤੇ ਫਿਲਹਾਲ ਰੋਕ ਲਗਾ ਦਿੱਤੀ ਹੈ। ਇਹ ਮਾਮਲਾ ਕਥਿਤ ਰੇਵ ਪਾਰਟੀ ਨਾਲ ਸਬੰਧਤ ਹੈ ਜਿਸ ਵਿੱਚ ਸੱਪ ਦੇ ਜ਼ਹਿਰ ਨੂੰ ਨਸ਼ੇ ਵਜੋਂ ਵਰਤਣ ਦਾ ਦੋਸ਼ ਹੈ।

ਸੁਪਰੀਮ ਕੋਰਟ ਦੇ ਦੋ ਜੱਜਾਂ ਦੇ ਬੈਂਚ, ਜਿਸ ਵਿੱਚ ਜਸਟਿਸ ਐਮ.ਐਮ. ਸੁੰਦਰੇਸ਼ ਅਤੇ ਜਸਟਿਸ ਜੇ. ਬਾਗਚੀ ਸ਼ਾਮਲ ਹਨ, ਨੇ ਐਲਵਿਸ਼ ਯਾਦਵ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਉੱਤਰ ਪ੍ਰਦੇਸ਼ ਸਰਕਾਰ ਅਤੇ ਸ਼ਿਕਾਇਤਕਰਤਾ ਗੌਰਵ ਗੁਪਤਾ ਨੂੰ ਨੋਟਿਸ ਜਾਰੀ ਕੀਤਾ ਹੈ। ਯਾਦਵ ਨੇ ਆਪਣੇ ਵਿਰੁੱਧ ਚਾਰਜਸ਼ੀਟ ਅਤੇ ਹੇਠਲੀ ਅਦਾਲਤ ਵਿੱਚ ਚੱਲ ਰਹੀ ਅਪਰਾਧਿਕ ਕਾਰਵਾਈ ਨੂੰ ਚੁਣੌਤੀ ਦਿੱਤੀ ਸੀ।

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਸ ਵਿਰੁੱਧ ਦਾਇਰ ਕੀਤੀ ਗਈ ਐਫਆਈਆਰ ਅਤੇ ਚਾਰਜਸ਼ੀਟ ਮਨਘੜਤ ਹੈ ਅਤੇ ਇਸ ਪੂਰੇ ਮਾਮਲੇ ਨਾਲ ਇਸਦਾ ਕੋਈ ਸਿੱਧਾ ਸਬੰਧ ਨਹੀਂ ਹੈ। ਇਸ ਤੋਂ ਪਹਿਲਾਂ, ਇਲਾਹਾਬਾਦ ਹਾਈ ਕੋਰਟ ਨੇ ਐਲਵਿਸ਼ ਯਾਦਵ ਦੀ ਇੱਕ ਅਜਿਹੀ ਹੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ, ਜਿਸ ਵਿਰੁੱਧ ਉਸਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਲਗਾਇਆ ਸੀ।

ਦੋਸ਼ਾਂ ਦੇ ਅਨੁਸਾਰ, ਇੱਕ ਰੇਵ ਪਾਰਟੀ ਦੌਰਾਨ, ਵਿਦੇਸ਼ੀ ਨਾਗਰਿਕਾਂ ਸਮੇਤ ਹੋਰਾਂ ਨੇ ਕਥਿਤ ਤੌਰ ‘ਤੇ ਸੱਪ ਦੇ ਜ਼ਹਿਰ ਨੂੰ ਨਸ਼ੇ ਵਜੋਂ ਵਰਤਿਆ ਸੀ। ਇਸ ਮਾਮਲੇ ਵਿੱਚ, ਐਲਵਿਸ਼ ਯਾਦਵ ਵਿਰੁੱਧ ਜੰਗਲੀ ਜੀਵ ਸੁਰੱਖਿਆ ਐਕਟ ਅਤੇ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

By Gurpreet Singh

Leave a Reply

Your email address will not be published. Required fields are marked *