ਅਜਨਾਲਾ

ਫੂਡ ਰੈਸਟੋਰੈਂਟ ’ਚ ਲੱਗੀ ਭਿਆਨਕ ਅੱਗ, 4 ਫਾਇਰ ਬ੍ਰਿਗੇਡ ਗੱਡੀਆਂ ਨੇ ਪਾਇਆ ਕਾਬੂ

ਫੂਡ ਰੈਸਟੋਰੈਂਟ ’ਚ ਲੱਗੀ ਭਿਆਨਕ ਅੱਗ, 4 ਫਾਇਰ ਬ੍ਰਿਗੇਡ ਗੱਡੀਆਂ ਨੇ ਪਾਇਆ ਕਾਬੂ

ਨੈਸ਼ਨਲ ਟਾਈਮਜ਼ ਬਿਊਰੋ :- ਅਜਨਾਲਾ ਰੋਡ ’ਤੇ ਸਥਿਤ ਇਕ ਖਾਣ ਪੀਣ ਵਾਲੇ ਫਾਸਟ ਫੂਡ ਰੈਸਟੋਰੈਂਟ ’ਚ ਅੱਗ ਲੱਗਣ ਕਾਰਨ 20 ਲੱਖ ਤੋਂ ਜ਼ਿਆਦਾ ਦਾ ਨੁਕਸਾਨ ਹੋ ਗਿਆ ਹੈ। ਅਜਨਾਲਾ, ਬਟਾਲਾ ਤੇ ਰਾਜਾਸਾਂਸੀ ਦੀਆਂ 4 ਫਾਇਰ ਬ੍ਰਿਗੇਡ ਗੱਡੀਆਂ ਵੱਲੋਂ ਅੱਗ ’ਤੇ ਕਾਬੂ ਪਾਇਆ ਗਿਆ। ਰੈਸਟੋਰੈਂਟ ਦਾ ਸਾਰਾ ਸਮਾਨ ਸੜ ਕੇ ਸਵਾਹ ਹੋ ਗਿਆ ਹੈ। ਆਸ-ਪਾਸ ਦੇ ਲੋਕਾਂ ਵੱਲੋਂ ਵੀ ਅੱਗ ਨੂੰ ਬੁਝਾਉਣ ’ਚ ਮੁਸਤੈਦੀ ਦਿਖਾਈ ਗਈ। ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਮੌਕੇ ’ਤੇ ਪੁਲਸ, ਬਿਜਲੀ ਕਰਮਚਾਰੀ ਤੇ ਸਥਾਨਕ ਲੋਕ ਵੱਡੀ ਗਿਣਤੀ ਵਿੱਚ ਮੌਜੂਦ ਰਹੇ।
Read More
ਅਜਨਾਲਾ ਚ ਨਸ਼ਾ ਸਮਗਲਰਾਂ ਵਿਰੁੱਧ ਮੁਹਿੰਮ ਤੇ ਸਰਹੱਦੀ ਪਿੰਡਾਂ ‘ਚ ਜਾਗਰੂਕਤਾ ਮੀਟਿੰਗ

ਅਜਨਾਲਾ ਚ ਨਸ਼ਾ ਸਮਗਲਰਾਂ ਵਿਰੁੱਧ ਮੁਹਿੰਮ ਤੇ ਸਰਹੱਦੀ ਪਿੰਡਾਂ ‘ਚ ਜਾਗਰੂਕਤਾ ਮੀਟਿੰਗ

ਅੰਮ੍ਰਿਤਸਰ, ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿਮ ਤਹਿਤ ਅਜਨਾਲਾ ਦੇ ਸਰਹੱਦੀ ਪਿੰਡ ਜਗਦੇਵ ਖੁਰਦ ਵਿਖੇ ਪਿੰਡ ਦੇ ਨੌਜਵਾਨਾਂ ਅਤੇ ਸੂਝਵਾਨ ਲੋਕਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿੱਚ ਲੋਕਾਂ ਨੂੰ ਨਸ਼ੇ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਉੱਥੇ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਪਿੰਡਾਂ ਵਿੱਚੋਂ ਨਸ਼ਾ ਖਤਮ ਕਰਨ ਲਈ ਲੋਕ ਪੁਲਿਸ ਦਾ ਸਾਥ ਦੇਣ। ਇਸ ਮੌਕੇ ਤੇ ਡੀ.ਐਸ.ਪੀ ਅਜਨਾਲਾ ਗੁਰਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਅਜਨਾਲਾ ਸਬ ਡਿਵੀਜ਼ਨ ਦੇ ਪਿੰਡਾਂ ਅੰਦਰ ਨਸ਼ੇ ਦੇ ਸਮਗਲਰਾਂ ਵਿਰੁੱਧ ਮੁਹਿੰਮ…
Read More