14
Jul
ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਇਲਾਕੇ ਵਿੱਚ ਕੂੜੇ ਵਾਲੀ ਗੱਡੀ ਵਿੱਚ ਗੁਟਕਾ ਸਾਹਿਬ ਦੇ ਅੰਗ ਮਿਲਣ ਮਾਮਲੇ ਨੇ ਸਿੱਖ ਸੰਗਤ ਵਿੱਚ ਰੋਸ ਪੈਦਾ ਕਰ ਦਿੱਤਾ ਹੈ। ਕੂੜੇ ਵਾਲੀ ਗੱਡੀ ਦੇ ਡਰਾਈਵਰ ਨੇ ਇਹ ਅੰਗ ਡੀ ਬਲਾਕ ਗੁਰਦੁਆਰਾ ਸਾਹਿਬ ਵਿਖੇ ਜਮ੍ਹਾਂ ਕਰਵਾਏ ਪਰ ਗੁਰਦੁਆਰਾ ਪ੍ਰਬੰਧਕਾਂ ਨੇ ਉਨ੍ਹਾਂ ਦੇ ਮਿਲਣ ਤੋਂ ਇਨਕਾਰ ਕਰ ਦਿੱਤਾ। ਸਿੱਖ ਜਥੇਬੰਦੀਆਂ ਨੇ ਇਨ੍ਹਾਂ ਦੀ ਬੇਅਦਬੀ ਮੰਨਦਿਆਂ ਥਾਣਾ ਰਣਜੀਤ ਐਵੇਨਿਊ ਵਿੱਚ ਰੋਸ ਜਤਾਇਆ ਅਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ। ਪੁਲਿਸ ਅਧਿਕਾਰੀ ਰੋਬਿਨ ਹੰਸ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜਾਂਚ ਜਾਰੀ ਹੈ। ਗੱਡੀ ਦੇ ਡਰਾਈਵਰ ਨੇ ਇਹ ਅੰਗ ਡੀ ਬਲਾਕ ਸਥਿਤ ਗੁਰਦੁਆਰਾ ਗੁਰੂ ਨਾਨਕ…
