30
Oct
ਗੁਰਪ੍ਰੀਤ ਸਿੰਘ :- ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿੱਚ ਪੰਜਾਬ ਪੁਲਿਸ ਦੇ ਇੱਕ ਏਐੱਸਆਈ ਨੂੰ ਲੋਕਾਂ ਨੇ ਸਥਾਨਕ ਆਈਟੀਆਈ ਚੌਕ ਵਿੱਚ ਕਥਿਤ ਤੌਰ ’ਤੇ ਚਿੱਟੇ ਦਾ ਸੇਵਨ ਕਰਦਿਆਂ ਫੜ ਲਿਆ। ਇਸ ਤੋਂ ਬਾਅਦ ਲੋਕਾਂ ਨੇ ਉਸ ਨਾਲ ਕੁੱਟਮਾਰ ਵੀ ਕੀਤੀ। ਪੁਲਿਸ ਮੁਲਾਜ਼ਮ ਦੀ ਪਛਾਣ ਸਹਿਜਪ੍ਰੀਤ ਸਿੰਘ ਵਜੋਂ ਦੱਸੀ ਜਾ ਰਹੀ ਹੈ। ਉਹ ਜਹਾਨ ਖੇਲਾਂ ਵਿੱਚ ਤਾਇਨਾਤ ਹੈ ਅਤੇ ਬੁਢਲਾਡਾ ਵਿੱਚ ਡਿਊਟੀ ਲਈ ਆਇਆ ਹੋਇਆ ਸੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਵੱਲੋਂ ਮੁਲਾਜ਼ਮ ਨੂੰ ਕਾਬੂ ਕਰਨ ਦੀ ਕਾਰਵਾਈ ਕੀਤੀ ਗਈ। ਇਸ ਦੌਰਾਨ ਪੁਲਿਸ ਦੀ ਕੁਝ ਲੋਕਾਂ ਨਾਲ ਝੜਪ ਵੀ ਹੋ ਗਈ। ਇਸ ਤੋਂ ਬਾਅਦ ਪੁਲਿਸ ਉਕਤ ਮੁਲਾਜ਼ਮ ਨੂੰ ਇੱਕ…
