22
Dec
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸਾਰੇ ਪੰਜਾਬੀਆਂ ਲਈ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਲਾਗੂ ਕਰਨ ਦੀ ਤਿਆਰੀ ਕਰ ਲਈ ਹੈ।ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਬੀਮਾ ਯੋਜਨਾ ਲਈ ਯੂਨਾਈਟਡ ਇੰਡੀਆ ਇੰਸ਼ਿਓਰੰਸ ਨਾਮ ਦੀ ਕੰਪਨੀ ਨਾਲ ਕਰਾਰ ਕਰ ਲਿਆ ਹੈ ਤੇ ਯੋਜਨਾ 15 ਜਨਵਰੀ ਤੋਂ ਲਾਗੂ ਕਰਨ ਦੀ ਤਿਆਰੀ ਤਕਰੀਬਨ ਮੁਕੰਮਲ ਹੋ ਗਈ ਹੈ। ਯੋਜਨਾ ਤਹਿਤ 1000 ਦੇ ਕਰੀਬ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ ਤੇ ਯੋਜਨਾ ਤਹਿਤ 85 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਮਿਲ ਸਕੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੂਨ ਮਹੀਨੇ…
