01
Sep
ਨੈਸ਼ਨਲ ਟਾਈਮਜ਼ ਬਿਊਰੋ :- ਭਾਰੀ ਬਾਰਿਸ਼ ਕਾਰਨ ਪੰਜਾਬ ਦੇ ਕਾਫ਼ੀ ਹਿੱਸੇ ਹੜ੍ਹ ਦੀ ਲਪੇਟ ਵਿਚ ਹਨ ਤੇ ਲਗਾਤਾਰ ਕਈ ਦਿਨਾਂ ਤੋਂ ਜਾਰੀ ਬਾਰਿਸ਼ ਕਾਰਨ ਲੁਧਿਆਣਾ ਵਿਚ ਵੀ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਇਸ ਵਿਚਾਲੇ ਬੁੱਢੇ ਨਾਲੇ ਕਾਰਨ ਮੁਸੀਬਤਾਂ ਹੋਰ ਵੱਧਣ ਲੱਗ ਪਈਆਂ ਹਨ। ਜਾਣਕਾਰੀ ਮੁਤਾਬਕ ਸ਼ਿਵਪੁਰੀ ਨੇੜੇ ਬੁੱਢੇ ਨਾਲੇ ਦਾ ਬੰਨ੍ਹ ਟੁੱਟ ਗਿਆ ਹੈ, ਜਿਸ ਕਾਰਨ ਪਾਣੀ ਸ਼ਿਵਪੁਰੀ ਤੇ ਗਾਂਧੀ ਨਗਰ ਜਿਹੇ ਰਿਹਾਇਸ਼ੀ ਇਲਾਕਿਆਂ ਵਿਚ ਵੀ ਆ ਵੜਿਆ ਹੈ। ਅੱਜ ਸਵੇਰ ਤੋਂ ਹੋ ਰਹੀ ਬਰਸਾਤ ਕਾਰਨ ਸੜਕਾਂ ਤੇ ਗਲੀਆਂ ਵਿਚ ਕਈ-ਕਈ ਫੁੱਟ ਪਾਣੀ ਖੜ੍ਹ ਗਿਆ ਹੈ। ਬਾਰਿਸ਼ ਨਾ ਰੁਕਣ ਕਾਰਨ ਪਾਣੀ ਦੀ ਨਿਕਾਸੀ ਨਹੀਂ ਹੋ ਰਹੀ। ਇਸ ਤੋਂ…
