09
Oct
ਨੈਸ਼ਨਲ ਟਾਈਮਜ਼ ਬਿਊਰੋ :- ਕਰਮਚਾਰੀ ਭਵਿੱਖ ਨਿਧੀ ਸੰਗਠਨ (ਈ. ਪੀ. ਐੱਫ. ਓ.) ਲੁਧਿਆਣਾ ਖੇਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਅਪੀਲ ਕੀਤੀ, ਜਿਸ 'ਚ ਕਿਹਾ ਗਿਆ ਹੈ ਕਿ ਪੈਨਸ਼ਨਰਾਂ ਲਈ ਸਾਲਾਨਾ ਆਪਣੇ ਜੀਵਨ ਸਰਟੀਫਿਕੇਟ ਜਮ੍ਹਾਂ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਜੀਵਨ ਸਰਟੀਫਿਕੇਟ ਜਮ੍ਹਾਂ ਨਾ ਕਰਵਾਉਣ ਨਾਲ ਪੈਨਸ਼ਨਰ ਦੀ ਪੈਨਸ਼ਨ ਆਪਣੇ ਆਪ ਬੰਦ ਹੋ ਜਾਂਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪੈਨਸ਼ਨਰ ਦੀ ਮੌਤ ਤੋਂ ਬਾਅਦ ਵੀ ਪਰਿਵਾਰਕ ਮੈਂਬਰ ਅਕਸਰ ਸਬੰਧਿਤ ਈ. ਪੀ. ਐੱਫ. ਓ. ਦਫ਼ਤਰ ਨੂੰ ਸਮੇਂ ਸਿਰ ਸੂਚਿਤ ਕਰਨ ’ਚ ਅਸਫ਼ਲ ਰਹਿੰਦੇ ਹਨ, ਜਿਸ ਕਾਰਨ ਵਿਧਵਾਵਾਂ ਨੂੰ ਪੈਨਸ਼ਨ ਪ੍ਰਾਪਤ ਕਰਨ 'ਚ ਮੁਸ਼ਕਲਾਂ ਅਤੇ ਦੇਰੀ ਹੁੰਦੀ ਹੈ। ਅਧਿਕਾਰੀਆਂ ਨੇ ਦੱਸਿਆ…
