29
Sep
ਨੈਸ਼ਨਲ ਟਾਈਮਜ਼ ਬਿਊਰੋ :- ਪਿੰਡ ਨੌਸ਼ਹਿਰਾ ਪੰਨੂਆਂ ਵਿਖੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਹੋ ਜਾਣ ਦਾ ਸਮਾਚਾਰ ਮਿਲੀਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਸ਼ਹਿਰਾ ਪੰਨੂਆਂ ਦਾ ਵਸਨੀਕ ਨਿਸ਼ਾਨ ਸਿੰਘ ਉਰਫ ਹੈਪੀ ਪੁੱਤਰ ਗੁਰਮੀਤ ਸਿੰਘ, ਜਿਸ ਦੀ ਉਮਰ ਕਰੀਬ 26 ਸਾਲ ਦੱਸੀ ਜਾ ਰਹੀ ਹੈ, ਅੰਮ੍ਰਿਤਸਰ ਵਿਖੇ ਬਿਜਲੀ ਬੋਰਡ ’ਚ ਨੌਕਰੀ ਕਰਦਾ ਸੀ। ਜਦੋਂ ਨਿਸ਼ਾਨ ਸਿੰਘ 7:40 ਦੇ ਕਰੀਬ ਆਪਣੀ ਡਿਊਟੀ ਖਤਮ ਕਰ ਕੇ ਜਦ ਉਹ ਵਾਪਸ ਆਪਣੇ ਪਿੰਡ ਨੌਸ਼ਹਿਰਾ ਪੰਨੂਆ ਪਰਤ ਰਿਹਾ ਸੀ ਤਾਂ ਪਿੰਡ ਦੇ ਬੱਸ ਅੱਡੇ ’ਤੇ ਆਏ ਕੁੱਛ ਅਣਪਛਾਤੇ ਨੌਜਵਾਨਾਂ ਵਲੋਂ ਨਿਸ਼ਾਨ ਸਿੰਘ ’ਤੇ ਗੋਲੀਆਂ ਚਲਾਈਆਂ ਗਈਆਂ, ਜਿਸ ਨਾਲ ਨਿਸ਼ਾਨ ਸਿੰਘ ਦੀ ਮੌਤ ਹੋਈ। ਇਸ ਸੰਬੰਧੀ…
