14
Jun
ਗੂਰਪ੍ਰੀਤ ਸਿੰਘ :- ਜ਼ਿਲ੍ਹਾ ਤਰਨਤਾਰਨ ਅਧੀਨ ਹੁੰਦੇ ਕਸਬਾ ਝਬਾਲ ਨੇੜੇ ਮੌਜੂਦ ਗੁਰਦੁਆਰਾ ਮਾਤਾ ਭਾਗ ਕੌਰ ਜੀ ਵਿਖੇ ਇੱਕ ਮੰਦਬੁੱਧੀ ਔਰਤ ਵੱਲੋਂ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਸਾਰੀ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਇਸ ਧਾਰਮਿਕ ਬੇਅਦਬੀ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਥਾਣਾ ਝਬਾਲ ਦੀ ਪੁਲਸ ਵੱਲੋਂ ਜਿੱਥੇ ਮੁਲਜ਼ਮ ਮਹਿਲਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਉੱਥੇ ਹੀ ਉਸ ਦੇ ਖਿਲਾਫ ਬੇਅਦਬੀ ਕਰਨ ਦੀਆਂ ਧਾਰਾਵਾਂ ਤਹਿਤ ਪਰਚਾ ਦਰਜ ਕਰਦੇ ਹੋਏ ਪੁੱਛ-ਗਿਛ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਮਾਤਾ ਭਾਗ ਕੌਰ ਜੀ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਸੇਵਕ ਸਿੰਘ ਨੇ ਦੱਸਿਆ ਕਿ ਸ਼ਾਮ…
