26
Oct
ਗੁਰਪ੍ਰੀਤ ਸਿੰਘ :- ਬੀਤੀ ਦੇਰ ਰਾਤ ਵਾਪਰੀ ਗੋਲੀਬਾਰੀ ਦੀ ਘਟਨਾ ਤੋਂ ਬਾਅਦ, ਪੰਜਾਬ ਪੁਲੀਸ ਦੇ ਡੀ ਜੀ ਪੀ ਗੌਰਵ ਯਾਦਵ ਮੋਗਾ ਪਹੁੰਚੇ। ਉਨ੍ਹਾਂ ਨੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਡੀ ਜੀ ਪੀ ਨੇ ਕਿਹਾ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਵਾਰਦਾਤ ਵਿੱਚ ਸ਼ਾਮਲ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮਿਲੀ ਜਾਣਕਾਰੀ ਅਨੁਸਾਰ, ਮੋਗਾ ਵਿੱਚ ਇੱਕ ਦੁਕਾਨ ਦੇ ਬਾਹਰ ਕੁਝ ਨੌਜਵਾਨ ਬੈਠੇ ਹੋਏ ਸਨ। ਇਸ ਦੌਰਾਨ ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਆਏ ਵਿਅਕਤੀਆਂ ਨੇ ਉੱਥੇ ਮੌਜੂਦ ਨੌਜਵਾਨਾਂ ਉੱਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਅਚਾਨਕ ਹੋਈ…
