15
Jun
ਗੁਰਪ੍ਰੀਤ ਸਿੰਘ :- ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਹੈ। ਬਾਕੀ ਜ਼ਿਲ੍ਹਿਆਂ ਲਈ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਦੂਜੇ ਪਾਸੇ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਆਉਣ ਵਾਲੇ ਤਿੰਨ ਦਿਨਾਂ ਲਈ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਸ ਦੌਰਾਨ ਬਾਰਿਸ਼ ਦੀ ਭਵਿੱਖਬਾਣੀ…
