07
Jul
ਗੁਰਪ੍ਰੀਤ ਸਿੰਘ :- ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਐਸੇਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ਬਾਰਿਸ਼ ਦਾ ਅਲਰਟ ਹੈ। ਬਾਕੀ ਜ਼ਿਲ੍ਹਿਆਂ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ , ਸੂਬੇ ਦੇ ਹਰ ਜ਼ਿਲ੍ਹੇ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਆਉਣ ਵਾਲੇ 3 ਦਿਨਾਂ ਦਾ ਮੌਸਮ 8 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ…
