10th result

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦੱਸਵੀਂ ਜਮਾਤ ਦੇ ਨਤੀਜੇ ਜਾਰੀ, ਧੀਆਂ ਨੇ ਮਾਰੀ ਵਾਜੀ, CM ਮਾਨ ਨੇ ਦਿੱਤੀ ਵਧਾਈ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦੱਸਵੀਂ ਜਮਾਤ ਦੇ ਨਤੀਜੇ ਜਾਰੀ, ਧੀਆਂ ਨੇ ਮਾਰੀ ਵਾਜੀ, CM ਮਾਨ ਨੇ ਦਿੱਤੀ ਵਧਾਈ

ਚੰਡੀਗੜ੍ਹ, 16 ਮਈ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਦੱਸਵੀਂ ਜਮਾਤ ਦੇ ਨਤੀਜੇ ਜਾਰੀ ਕਰ ਦਿੱਤੇ ਹਨ। ਇਸ ਵਾਰ ਵੀ ਧੀਆਂ ਨੇ ਨਤੀਜਿਆਂ 'ਚ ਅੱਵਲ ਰਹਿ ਕੇ ਰੌਣਕ ਵਧਾ ਦਿੱਤੀ। ਜ਼ਿਲ੍ਹਾ ਫ਼ਰੀਦਕੋਟ ਦੀ ਅਕਸ਼ਨੂਰ ਕੌਰ ਨੇ ਪਹਿਲਾ ਸਥਾਨ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਰਤਿੰਦਰਦੀਪ ਕੌਰ ਨੇ ਦੂਜਾ ਅਤੇ ਜ਼ਿਲ੍ਹਾ ਮਲੇਰਕੋਟਲਾ ਦੀ ਅਰਸ਼ਦੀਪ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਆਪਣਾ ਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ। https://twitter.com/bhagwantmann/status/1923350825469903188?s=46 ਪਾਸ ਹੋਏ ਸਾਰੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਉਨ੍ਹਾਂ ਨੇ ਕਿਹਾ ਕਿ, "ਸਾਡੀਆਂ ਧੀਆਂ ਹਰ ਮੈਦਾਨ 'ਚ ਅੱਗੇ ਹਨ।"
Read More
ਪੰਜਾਬ ਬੋਰਡ ਦੇ 10ਵੀਂ ਦੇ ਨਤੀਜਿਆਂ ਦਾ ਅੱਜ ਐਲਾਨ, ਇੰਜ ਕਰੋ ਚੈੱਕ!

ਪੰਜਾਬ ਬੋਰਡ ਦੇ 10ਵੀਂ ਦੇ ਨਤੀਜਿਆਂ ਦਾ ਅੱਜ ਐਲਾਨ, ਇੰਜ ਕਰੋ ਚੈੱਕ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਅੱਜ ਹੋ ਜਾਵੇਗਾ। ਬੋਰਡ ਵਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਅੱਜ ਮਤਲਬ ਕਿ 16 ਮਈ ਨੂੰ ਦੁਪਹਿਰ 2.30 ਵਜੇ ਤੋਂ ਬਾਅਦ ਨਤੀਜਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਨਾਲ ਸਬੰਧਿਤ ਸਾਰੇ ਅਪਡੇਟ ਵਿਦਿਆਰਥੀਆਂ ਵਲੋਂ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਦੇਖੇ ਜਾ ਸਕਦੇ ਹਨ। ਜਾਣੋ ਕਿੰਝ ਚੈੱਕ ਕਰਨਾ ਹੈ Resultਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਓਹੋਮਪੇਜ ਦਿਖਾਈ ਦੇਣ 'ਤੇ ਨਤੀਜੇ ਵਿਕਲਪ 'ਤੇ ਕਲਿੱਕ ਕਰੋਇਸ ਤੋਂ ਬਾਅਦ 10ਵੀਂ ਜਮਾਤ ਦਾ ਲਿੰਕ ਚੁਣੋ ਪੁੱਛੇ ਗਏ ਲਾਗਇਨ ਪ੍ਰਮਾਣ ਪੱਤਰ ਦਰਜ ਕਰੋ ਅਤੇ ਸਬਮਿੱਟ 'ਤੇ ਕਲਿੱਕ…
Read More