16
May
ਅੰਮ੍ਰਿਤਸਰ- ਅੰਮ੍ਰਿਤਸਰ ਦੇ ਮਜੀਠਾ 'ਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਅੱਜ 11 ਮੁਲਜ਼ਮਾਂ ਨੂੰ ਮੁੜ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ ਅਦਾਲਤ ਨੇ ਮੁਲਜ਼ਮਾਂ ਨੂੰ 2 ਦਿਨ ਦਾ ਪੁਲਸ ਰਿਮਾਂਡ ਦਿੱਤਾ ਸੀ, ਜਿਸ ਕਾਰਨ ਅੱਜ ਪੁਲਸ ਵੱਲੋਂ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਮੁੜ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਮਨਯੋਗ ਅਦਾਲਤ ਨੇ ਇਨ੍ਹਾਂ 11 ਮੁਲਜ਼ਮਾਂ ਨੂੰ 4 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। ਇਸ ਮੌਕੇ ਡੀ. ਐੱਸ. ਪੀ. ਮਨਿੰਦਰ ਸਿੰਘ ਨੇ ਕਿਹਾ ਕਿ ਮੁਲਜ਼ਮਾਂ ਤੋਂ ਹੋਰ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜ਼ਹਿਰੀਲੀ ਸ਼ਰਾਬ ਦੇ ਮਾਮਲੇ ਵਿੱਚ ਹੁਣ ਤੱਕ 27 ਲੋਕਾਂ…
