19
Feb
ਚੰਡੀਗੜ੍ਹ : ਕੇਂਦਰ ਸਰਕਾਰ ਨੇ ਵਿੱਤੀ ਸਾਲ 2024-25 ਦੌਰਾਨ ਦੇਸ਼ ਦੇ 3 ਰਾਜਾਂ (ਪੰਜਾਬ, ਉੱਤਰਾਖੰਡ ਅਤੇ ਛੱਤੀਸਗੜ੍ਹ) ਦੇ ਪੇਂਡੂ ਸਥਾਨਕ ਸੰਸਥਾਵਾਂ ਲਈ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਹਨ। ਪੇਂਡੂ ਸ਼ਾਸਨ ਨੂੰ ਮਜ਼ਬੂਤ ਕਰਨ ਲਈ ਪੰਜਾਬ ਨੂੰ ਇਸ ਵਾਰ 225 ਕਰੋੜ ਰੁਪਏ ਤੋਂ ਵੱਧ ਦਿੱਤੇ ਗਏ ਹਨ ਜਦੋਂ ਕਿ ਛੱਤੀਸਗੜ੍ਹ ਨੂੰ 244 ਕਰੋੜ ਰੁਪਏ ਅਤੇ ਉੱਤਰਾਖੰਡ ਨੂੰ 93 ਕਰੋੜ ਰੁਪਏ ਤੋਂ ਵੱਧ ਦਿੱਤੇ ਗਏ ਹਨ। ਪੰਚਾਇਤੀ ਰਾਜ ਸੰਸਥਾਵਾਂ (ਪੀ.ਆਰ.ਆਈ.) ਜਾਂ ਪੇਂਡੂ ਸਥਾਨਕ ਸੰਸਥਾਵਾਂ (ਆਰ.ਐਲ.ਬੀ.) ਨੂੰ ਦਿੱਤੀਆਂ ਜਾਣ ਵਾਲੀਆਂ ਇਹ ਗ੍ਰਾਂਟਾਂ ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਪੰਜਾਬ ਦੇ ਪੇਂਡੂ ਸਥਾਨਕ ਸੰਸਥਾਵਾਂ ਲਈ, 225.1707…