13
Jan
ਅੰਮ੍ਰਿਤਸਰ/ਚੰਡੀਗੜ੍ਹ : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਗੁੰਮ ਹੋਣ ਮਾਮਲੇ ਦੀ ਜਾਂਚ ਹੁਣ ਵਿਸ਼ੇਸ਼ ਜਾਂਚ ਕਮੇਟੀ (ਸਿੱਟ) ਵਲੋਂ ਤੇਜ਼ ਕਰ ਦਿੱਤੀ ਗਈ ਹੈ। ਇਸ ਦੇ ਮੱਦੇਨਜ਼ਰ ਅੰਮ੍ਰਿਤਸਰ ਤੋਂ ਚੰਡੀਗੜ੍ਹ ਤੱਕ ਸਿੱਟ ਵਲੋਂ ਐਕਸ਼ਨ ਲਿਆ ਜਾ ਰਿਹਾ ਹੈ। ਅੱਜ ਵਿਸ਼ੇਸ਼ ਜਾਂਚ ਟੀਮ ਅੰਮ੍ਰਿਤਸਰ ਦੇ ਐੱਸ. ਜੀ. ਪੀ. ਸੀ. ਦਫ਼ਤਰ ਵਿਖੇ ਪੁੱਜੀ। ਜਾਂਚ ਮਗਰੋਂ ਸਿੱਟ ਨੇ ਕਿਹਾ ਕਿ ਅਸੀਂ ਐੱਸ. ਜੀ. ਪੀ. ਸੀ. ਤੋਂ ਦਸਤਾਵੇਜ਼ ਮੰਗੇ ਹਨ ਅਤੇ ਐੱਸ. ਜੀ. ਪੀ. ਸੀ. ਵਲੋਂ ਸਹਿਯੋਗ ਦੀ ਗੱਲ ਕਹੀ ਗਈ ਹੈ। ਸਿੱਟ ਦੇ ਮੈਂਬਰ ਨੇ ਕਿਹਾ ਕਿ ਅਸੀਂ ਐੱਸ. ਜੀ. ਪੀ. ਸੀ. ਅਧਿਕਾਰੀਆਂ ਨੂੰ ਰਿਕਾਰਡ ਦੇਣ ਦੀ ਅਪੀਲ ਕੀਤੀ ਹੈ…
