21
Apr
ਅੰਮ੍ਰਿਤਸਰ - ਅੰਮ੍ਰਿਤਸਰ 'ਚ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆਂ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਗ੍ਰਿਫਤਾਰ ਕੀਤੇ ਮੁਲਜ਼ਮਾਂ ਕੋਲੋਂ 7.050 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 60 ਕਰੋੜ ਦੱਸੀ ਜਾ ਰਹੀ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇੱਕ ਪਾਕਿਸਤਾਨ-ਅਧਾਰਤ ਤਸਕਰ ਦੇ ਸੰਪਰਕ 'ਚ ਸਨ। ਇਹ ਗਿਰੋਹ ਪੰਜਾਬ 'ਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਉਸਦੇ ਨਿਰਦੇਸ਼ਾਂ ਹੇਠ ਕਰ…
