15
Aug
ਫ਼ਿਰੋਜ਼ਪੁਰ, 15 ਅਗਸਤ (ਗੁਰਪ੍ਰੀਤ ਸਿੰਘ) : ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਲਈ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ। ਪਹਿਲੀ ਵਾਰ ਮਾਵਾਂ-ਧੀਆਂ ਨੂੰ ਆਪਣੀ ਮਰਜ਼ੀ ਅਨੁਸਾਰ ਪੈਸੇ ਖਰਚਣ ਦੀ ਆਜ਼ਾਦੀ ਮਿਲ ਰਹੀ ਹੈ, ਜਿਸ ਵਿੱਚ 'ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਰਜਿਸਟਰਡ 74.59 ਲੱਖ ਔਰਤਾਂ ਵਿੱਚੋਂ 65 ਲੱਖ ਤੋਂ ਵੱਧ ਔਰਤਾਂ ਨੂੰ ਸਨਮਾਨ ਰਾਸ਼ੀ ਮਿਲ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਰਾਸ਼ਟਰੀ ਨਾਇਕਾਂ ਦੇ ਪੂਰਨਿਆਂ 'ਤੇ ਚੱਲਦਿਆਂ ਉਨ੍ਹਾਂ ਦੀ ਸਰਕਾਰ ਲੋਕਾਂ…
