8th result

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ

ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਚੇਅਰਮੈਨ, ਡਾ. ਅਮਰਪਾਲ ਸਿੰਘ, ਦੀ ਯੋਗ ਅਗਵਾਈ ਹੇਠ ਮਿਤੀ 04.04.2025 ਨੂੰ ਅਕਾਦਮਿਕ ਸਾਲ 2024-2025 ਅੱਠਵੀਂ ਸ਼੍ਰੇਣੀ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਹੈ। ਇਸ ਸਾਲ ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਵਿਚ ਕੁੱਲ 10471 ਸਕੂਲਾਂ ਦੇ  290471 (ਦੋ ਲੱਖ ਨੱਬੇ ਹਜ਼ਾਰ ਚਾਰ ਸੌ ਇਕੱਤਰ) ਪ੍ਰੀਖਿਆਰਥੀ ਪ੍ਰੀਖਿਆ ਵਿਚ ਅਪੀਅਰ ਹੋਏ, ਜਿਨ੍ਹਾਂ ਵਿਚੋਂ 282627 (ਦੋ ਲੱਖ ਬਿਆਸੀ ਹਜ਼ਾਰ ਛੇ ਸੌ ਸਤਾਈ) ਪ੍ਰਮੋਟ ਹੋਏ ਅਤੇ ਇਸ ਨਤੀਜੇ ਦੀ ਪਾਸ ਪ੍ਰਤੀਸ਼ਤਤਾ 97.30 ਰਹੀ ਹੈ। ਘੋਸ਼ਿਤ ਕੀਤੇ ਨਤੀਜੇ ਅਨੁਸਾਰ ਪੁਨੀਤ ਵਰਮਾ ਪੁੱਤਰ ਅਸ਼ੋਕ ਵਰਮਾ/ਨੀਤੂ ਵਰਮਾ, (ਰੋਲ ਨੰ. 8025370012) ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਏ-225, ਚੀਫ ਖਾਲਸਾ ਦੀਵਾਨ, ਮਾਡਲ ਟਾਊਨ ,ਹੁਸ਼ਿਆਰਪੁਰ ਨੇ…
Read More