19
Sep
ਚੰਡੀਗੜ੍ਹ, 19 ਸਤੰਬਰ (ਗੁਰਪ੍ਰੀਤ ਸਿੰਘ) : ਹਲਕਾ ਬਾਬਾ ਬਕਾਲਾ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਵਾਰ ਵਿਧਾਇਕ ਰਹੇ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਤਿੰਦਰਜੀਤ ਸਿੰਘ ਛੱਜਲਵੱਡੀ ਦੇ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੇ ਛੱਜਲਵੱਡੀ ਨੂੰ ਆਪ ਵਿੱਚ ਸ਼ਾਮਿਲ ਕਰਾਇਆ। ਇਸ ਮੌਕੇ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਛੱਜਲਵੱਡੀ ਪਰਿਵਾਰ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਹਲਕਾ ਬਾਬਾ ਬਕਾਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪਾਰਟੀ ਕੇਡਰ ਨੂੰ ਨਵੀਂ ਊਰਜਾ ਅਤੇ ਮਜ਼ਬੂਤੀ ਮਿਲੇਗੀ।…
