06
Jan
ਮਾਨਸਾ (ਮਨਜੀਤ ਕੌਰ) : ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਅਤੇ ਆਪਣੇ ਬੱਚਿਆਂ ਦੇ ਆਧਾਰ ਕਾਰਡ ਸਮੇਂ-ਸਮੇਂ ’ਤੇ ਅਪਡੇਟ ਕਰਵਾਉਣ ਤਾਂ ਜੋ ਵੱਖ-ਵੱਖ ਸਰਕਾਰੀ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਲੈਣ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਆਧਾਰ ਕਾਰਡ ਅਪਡੇਟ ਨਾ ਹੋਣ ਦੀ ਸੂਰਤ ਵਿਚ ਨਾਗਰਿਕਾਂ ਨੂੰ ਕਈ ਸਹੂਲਤਾਂ ਤੋਂ ਵਾਂਝਾ ਰਹਿਣਾ ਪੈ ਸਕਦਾ ਹੈ। ਯੂ. ਆਈ. ਡੀ. ਏ. ਆਈ. ਦੀਆਂ ਹਦਾਇਤਾਂ ਅਨੁਸਾਰ 5 ਸਾਲ ਅਤੇ 15 ਸਾਲ ਦੀ ਉਮਰ ਤੋਂ ਬਾਅਦ ਬੱਚਿਆਂ ਦਾ ਆਧਾਰ ਕਾਰਡ ਬਾਇਓਮੀਟ੍ਰਿਕ ਜਿਸ ਵਿਚ ਫਿੰਗਰਪ੍ਰਿੰਟ, ਆਇਰਿਸ ਅਤੇ ਚਿਹਰਾ ਆਦਿ ਅਪਡੇਟ…
