Aam Aadmi Party

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੇ ਲੱਗੀ ਗੋਲ਼ੀ, ਹੋਈ ਮੌਤ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੇ ਲੱਗੀ ਗੋਲ਼ੀ, ਹੋਈ ਮੌਤ

ਮੋਗਾ : ਮੋਗਾ ਜ਼ਿਲ੍ਹੇ ਦੇ ਪਿੰਡ ਭੋਡੀਵਾਲ ਦੀ ਭਾਟੇਵਾਲਾ ਬਸਤੀ 'ਚ ਰਹਿੰਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮੌਜੂਦਾ ਸਰਪੰਚ ਦੀ ਸ਼ੱਕੀ ਹਾਲਾਤ ਵਿਚ ਗੋਲੀ ਲੱਗਣ ਕਾਰਣ ਮੌਤ ਹੋ ਗਈ। ਸੂਤਰਾਂ ਮੁਤਾਬਕ ਸਰਪੰਚ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ ਗਈ ਹੈ। ਧਰਮਕੋਟ ਦੇ ਏ. ਐੱਸ. ਆਈ. ਜਰਨੈਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੀ ਪਛਾਣ 28 ਸਾਲਾ ਜਸਵੰਤ ਸਿੰਘ ਵਾਸੀ ਭੋਡੀਵਾਲ ਵਜੋਂ ਹੋਈ ਹੈ। ਉਹ ਤਿੰਨ ਬੱਚਿਆਂ ਦਾ ਪਿਤਾ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਚੱਲ ਰਿਹਾ ਸੀ। ਪੁਲਸ ਅਨੁਸਾਰ ਪਿਛਲੀ ਰਾਤ ਜਸਵੰਤ ਸਿੰਘ ਆਪਣੇ ਕਮਰੇ ਵਿਚ ਸੌਣ ਲਈ ਗਿਆ ਸੀ। ਸਵੇਰੇ ਪਰਿਵਾਰ ਵੱਲੋਂ ਕਈ…
Read More
ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਆਬਜ਼ਰਵਰਾਂ ਦਾ ਐਲਾਨ, ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਆਬਜ਼ਰਵਰਾਂ ਦਾ ਐਲਾਨ, ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਜਲੰਧਰ/ਚੰਡੀਗੜ੍ਹ - ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਸਟੇਟ ਆਬਜ਼ਰਵਰਾਂ ਦਾ ਐਲਾਨ ਕੀਤਾ ਗਿਆ ਹੈ। ਚਾਰ ਆਗੂਆਂ ਨੂੰ ਇਹ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ, ਜਿਨ੍ਹਾਂ ਵਿਚ ਆਦਿਲ ਅਹਿਮਦ ਖਾਨ, ਗਾਇਤਰੀ ਬਿਸ਼ਨੋਈ, ਰਿਤੇਸ਼ ਖੰਡੇਵਾਲ, ਅਸੀਤ ਕੁਮਾਰ ਸ਼ਾਮਲ ਹਨ। ਇਨ੍ਹਾਂ  ਆਗੂਆਂ ਨੂੰ ਪੰਜਾਬ ਦੇ ਸਟੇਟ ਆਬਜ਼ਰਵਰ ਨਿਯੁਕਤੀ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਸਟੇਟ ਇੰਚਾਰਜ ਪੰਜਾਬ ਮਨੀਸ਼ ਸਿਸੋਦੀਆ ਵੱਲੋਂ ਦਿੱਤੀ ਗਈ ਹੈ।  ਜ਼ਿਕਰਯੋਗ ਹੈ ਕਿ ਇਸ ਦੇ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਹਲਕਾ ਸੰਗਠਨ ਇੰਚਾਰਜਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਸੀ। ਪਾਰਟੀ ਵੱਲੋਂ 27 ਹਲਕਿਆਂ ਦੇ ਹਲਕਾ ਸੰਗਠਨ ਇਚਾਰਜਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਪਾਰਟੀ…
Read More
ਪੰਜਾਬ ਦੇ ਸੰਕਟ ‘ਚ ਦੇਸ਼ਵਾਸੀਆਂ ਨੂੰ ਸਹਿਯੋਗ ਲਈ ਅਪੀਲ, ਆਮ ਆਦਮੀ ਪਾਰਟੀ ਦੇ ਸਾਂਸਦ ਤੇ ਵਿਧਾਇਕ ਇਕ ਮਹੀਨੇ ਦੀ ਤਨਖਾਹ ਦੇਣਗੇ

ਪੰਜਾਬ ਦੇ ਸੰਕਟ ‘ਚ ਦੇਸ਼ਵਾਸੀਆਂ ਨੂੰ ਸਹਿਯੋਗ ਲਈ ਅਪੀਲ, ਆਮ ਆਦਮੀ ਪਾਰਟੀ ਦੇ ਸਾਂਸਦ ਤੇ ਵਿਧਾਇਕ ਇਕ ਮਹੀਨੇ ਦੀ ਤਨਖਾਹ ਦੇਣਗੇ

ਚੰਡੀਗੜ੍ਹ : ਪੰਜਾਬ ਇਸ ਵੇਲੇ ਭਿਆਨਕ ਬਾਢ਼ੀ ਤ੍ਰਾਸਦੀ ਦਾ ਸਾਹਮਣਾ ਕਰ ਰਿਹਾ ਹੈ। ਘਰ ਡਿੱਗ ਗਏ ਹਨ, ਖੇਤ ਖਾਲੀ ਹੋ ਗਏ ਹਨ ਅਤੇ ਹਜ਼ਾਰਾਂ ਪਰਿਵਾਰ ਬੇਘਰ ਹੋ ਗਏ ਹਨ। ਇਸ ਮੁਸ਼ਕਲ ਘੜੀ ਵਿੱਚ ਜਿੱਥੇ ਪ੍ਰਸ਼ਾਸਨ ਰਾਹਤ ਕਾਰਜਾਂ ਵਿੱਚ ਜੁਟਿਆ ਹੋਇਆ ਹੈ, ਉੱਥੇ ਹੀ ਪੰਜਾਬ ਦੇ ਲੋਕ ਵੀ ਇਕ-ਦੂਜੇ ਦੀ ਮਦਦ ਲਈ ਅੱਗੇ ਆ ਰਹੇ ਹਨ। ਇਸੇ ਪ੍ਰਸੰਗ ਵਿੱਚ ਸੂਬੇ ਦੇ ਆਗੂਆਂ ਨੇ ਦੇਸ਼ ਦੇ ਹਰ ਕੋਨੇ ਵਿੱਚ ਵਸਦੇ ਭਾਰਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਦੇ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣ। ਉਹਨਾਂ ਨੇ ਕਿਹਾ ਕਿ ਪੰਜਾਬ ਹਮੇਸ਼ਾਂ ਦੇਸ਼ ਉੱਤੇ ਆਈ ਹਰ ਮੁਸੀਬਤ ਵਿੱਚ ਆਪਣਾ ਖੂਨ-ਪਸੀਨਾ ਵਾਰ ਕੇ ਖੜ੍ਹਾ…
Read More
ਅਨਮੋਲ ਗਗਨ ਮਾਨ ਦਾ ਅਸਤੀਫਾ ਰੱਦ, ਆਮ ਆਦਮੀ ਪਾਰਟੀ ‘ਚ ਸਰਗਰਮ ਭੂਮਿਕਾ ਨਿਭਾਉਂਦੇ ਰਹਿਣਗੇ

ਅਨਮੋਲ ਗਗਨ ਮਾਨ ਦਾ ਅਸਤੀਫਾ ਰੱਦ, ਆਮ ਆਦਮੀ ਪਾਰਟੀ ‘ਚ ਸਰਗਰਮ ਭੂਮਿਕਾ ਨਿਭਾਉਂਦੇ ਰਹਿਣਗੇ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਅੰਦਰ ਚੱਲ ਰਹੇ ਸਿਆਸੀ ਉਥਲ-ਪੁਥਲ ਦੇ ਵਿਚਕਾਰ, ਅੱਜ ਇੱਕ ਵੱਡਾ ਘਟਨਾਕ੍ਰਮ ਦੇਖਣ ਨੂੰ ਮਿਲਿਆ ਜਦੋਂ ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਨਿੱਜੀ ਤੌਰ 'ਤੇ ਆਗੂ ਅਨਮੋਲ ਗਗਨ ਮਾਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਅਸਤੀਫ਼ਾ ਰੱਦ ਕਰ ਦਿੱਤਾ। ਇਹ ਮੁਲਾਕਾਤ ਪਾਰਟੀ ਵਿੱਚ ਵਿਸ਼ਵਾਸ ਅਤੇ ਲੀਡਰਸ਼ਿਪ ਦੇ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਦੀ ਪ੍ਰਤੀਤ ਹੋਈ। ਸੂਤਰਾਂ ਅਨੁਸਾਰ, ਅਨਮੋਲ ਗਗਨ ਮਾਨ ਨੇ ਹਾਲ ਹੀ ਵਿੱਚ ਕੁਝ ਨਿੱਜੀ ਕਾਰਨਾਂ ਕਰਕੇ ਪਾਰਟੀ ਲੀਡਰਸ਼ਿਪ ਨੂੰ ਆਪਣਾ ਅਸਤੀਫ਼ਾ ਸੌਂਪਿਆ ਸੀ। ਪਰ ਪਾਰਟੀ ਲੀਡਰਸ਼ਿਪ ਨੇ ਇਸਨੂੰ ਗੰਭੀਰਤਾ ਨਾਲ ਲਿਆ ਅਤੇ ਤੁਰੰਤ ਕਾਰਵਾਈ ਕੀਤੀ। ਅਮਨ ਅਰੋੜਾ ਨੇ ਖੁਦ ਅਨਮੋਲ ਗਗਨ ਮਾਨ ਨਾਲ…
Read More
ਆਮ ਆਦਮੀ ਪਾਰਟੀ ਨੇ ਰੇਖਾ ਗੁਪਤਾ ਦੇ ਬਿਆਨ ‘ਤੇ ਜਤਾਇਆ ਇਤਰਾਜ਼, ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗਣ ਲਈ ਕਿਹਾ

ਆਮ ਆਦਮੀ ਪਾਰਟੀ ਨੇ ਰੇਖਾ ਗੁਪਤਾ ਦੇ ਬਿਆਨ ‘ਤੇ ਜਤਾਇਆ ਇਤਰਾਜ਼, ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗਣ ਲਈ ਕਿਹਾ

ਚੰਡੀਗੜ੍ਹ, 16 ਜੂਨ : ਆਮ ਆਦਮੀ ਪਾਰਟੀ ਨੇ ਭਾਜਪਾ ਆਗੂ ਅਤੇ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਦੀ ਉਮੀਦਵਾਰ ਰੇਖਾ ਗੁਪਤਾ 'ਤੇ ਕਰਤਾਰਪੁਰ ਸਾਹਿਬ ਬਾਰੇ ਕਥਿਤ ਤੌਰ 'ਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ ਹੈ। 'ਆਪ' ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਲੁਧਿਆਣਾ ਪੱਛਮੀ ਉਪ ਚੋਣ ਲਈ ਪ੍ਰਚਾਰ ਦੌਰਾਨ ਦਿੱਤੇ ਗਏ ਬਿਆਨ ਨੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੂੰ ਸੰਬੋਧਨ ਕਰਦਿਆਂ ਜਰਨੈਲ ਸਿੰਘ ਨੇ ਮੰਗ ਕੀਤੀ ਕਿ ਰੇਖਾ ਗੁਪਤਾ ਨੂੰ ਸਿੱਖ ਭਾਈਚਾਰੇ ਤੋਂ ਜਨਤਕ ਤੌਰ 'ਤੇ ਮੁਆਫ਼ੀ ਮੰਗਣੀ ਚਾਹੀਦੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਰੇਖਾ ਗੁਪਤਾ ਦੀ…
Read More
ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਆਮ ਆਦਮੀ ਪਾਰਟੀ ਵਲੋਂ ਘਰ-ਘਰ ਚੋਣ ਪ੍ਰਚਾਰ, ਸੰਜੀਵ ਅਰੋੜਾ ਲਈ ਮੰਗ ਰਹੇ ਭਾਰੀ ਸਮਰਥਨ

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਆਮ ਆਦਮੀ ਪਾਰਟੀ ਵਲੋਂ ਘਰ-ਘਰ ਚੋਣ ਪ੍ਰਚਾਰ, ਸੰਜੀਵ ਅਰੋੜਾ ਲਈ ਮੰਗ ਰਹੇ ਭਾਰੀ ਸਮਰਥਨ

ਲੁਧਿਆਣਾ, 16 ਜੂਨ : ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਚੋਣ ਪ੍ਰਚਾਰ ਜ਼ੋਰਾਂ 'ਤੇ ਹੈ। ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਸੰਜੀਵ ਅਰੋੜਾ ਚੋਣ ਮੈਦਾਨ ਵਿੱਚ ਡਟੇ ਹੋਏ ਹਨ, ਜਦਕਿ ਉਨ੍ਹਾਂ ਦੇ ਹੱਕ ਵਿੱਚ ਡੇਰਾਬੱਸੀ ਹਲਕੇ ਤੋਂ ਵਾਈਸ ਚੇਅਰਮੈਨ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਸੁਭਾਸ਼ ਸ਼ਰਮਾ ਆਪਣੀ ਟੀਮ ਸਮੇਤ ਘਰ-ਘਰ ਪਹੁੰਚ ਕਰ ਰਹੇ ਹਨ। ਪਿਛਲੇ ਦੋ ਮਹੀਨਿਆਂ ਤੋਂ ਚੱਲ ਰਹੀ ਮੁਹਿੰਮ ਦੌਰਾਨ ਸ਼ਰਮਾ ਦੀ ਟੀਮ ਵੱਲੋਂ ਨੁੱਕੜ ਮੀਟਿੰਗਾਂ, ਗਲੀ ਸੰਪਰਕ, ਅਤੇ ਵਾਰਡ-ਵਾਰਡ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਚੋਣ ਮੁਹਿੰਮ ਵਿੱਚ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਵਿੱਚ ਭਗਵੰਤ…
Read More
ਆਮ ਆਦਮੀ ਪਾਰਟੀ ਨੇ ‘ਵਨ ਨੇਸ਼ਨ ਵਨ ਇਲੈਕਸ਼ਨ’ ਬਿਲ ਨੂੰ ਦੱਸਿਆ ਸੰਵਿਧਾਨ ਤੇ ਲੋਕਤੰਤਰ ਵਿਰੋਧੀ, ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਦਿੱਤਾ ਸਖ਼ਤ ਬਿਆਨ

ਆਮ ਆਦਮੀ ਪਾਰਟੀ ਨੇ ‘ਵਨ ਨੇਸ਼ਨ ਵਨ ਇਲੈਕਸ਼ਨ’ ਬਿਲ ਨੂੰ ਦੱਸਿਆ ਸੰਵਿਧਾਨ ਤੇ ਲੋਕਤੰਤਰ ਵਿਰੋਧੀ, ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਦਿੱਤਾ ਸਖ਼ਤ ਬਿਆਨ

ਚੰਡੀਗੜ੍ਹ, 14 ਜੂਨ : ਪੰਜਾਬ ਭਵਨ ਵਿੱਚ ਆਯੋਜਿਤ ਪ੍ਰੈੱਸ ਕਾਨਫ਼ਰੰਸ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵੱਲੋਂ ਪਾਰਲੀਮੈਂਟ ਵਿੱਚ ਪੇਸ਼ ਕੀਤੇ ਗਏ ‘ਵਨ ਨੇਸ਼ਨ ਵਨ ਇਲੈਕਸ਼ਨ’ ਬਿਲ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਬਿਲ ਦੇ ਬਿਲਕੁਲ ਵੀ ਹੱਕ ਵਿੱਚ ਨਹੀਂ ਹੈ, ਕਿਉਂਕਿ ਇਹ ਬਿਲ ਦੇਸ਼ ਦੇ ਸੰਵਿਧਾਨ, ਲੋਕਤੰਤਰ ਅਤੇ ਘਣੀ ਸੰਸਦੀ ਪਰੰਪਰਾ ਨੂੰ ਨੁਕਸਾਨ ਪਹੁੰਚਾਉਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਇਸ ਰਾਹੀਂ ਲੋਕਤੰਤਰ ਦੀਆਂ ਜੜ੍ਹਾਂ ਨੂੰ ਹਿਲਾਉਣ ਅਤੇ ਸੰਵਿਧਾਨਕ ਸੰਸਥਾਵਾਂ ਦੀ ਅਣਦੇਖੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਅੰਬੇਦਕਰ…
Read More
ਭਾਂਖਰਪੁਰ ਦੇ ਅਕਾਲੀ ਆਗੂ ਮੋਹਨ ਸਿੰਘ ਸੈਣੀ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ

ਭਾਂਖਰਪੁਰ ਦੇ ਅਕਾਲੀ ਆਗੂ ਮੋਹਨ ਸਿੰਘ ਸੈਣੀ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ

ਡੇਰਾਬੱਸੀ, 6 ਅਪ੍ਰੈਲ (ਗੁਰਪ੍ਰੀਤ ਸਿੰਘ): ਸ਼ਨੀਵਾਰ ਨੂੰ ਹੋਏ ਇੱਕ ਮਹੱਤਵਪੂਰਕ ਸਿਆਸੀ ਵਿਕਾਸ ਵਿੱਚ, ਗ੍ਰੀਨ ਅਸਟੇਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਪਿੰਡ ਭਾਂਖਰਪੁਰ ਦੇ ਟਕਸਾਲੀ ਅਕਾਲੀ ਆਗੂ ਮੋਹਨ ਸਿੰਘ ਸੈਣੀ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਫੈਸਲੇ ਦਾ ਅਧਿਕਾਰਤ ਐਲਾਨ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਹੋਰ ਪਾਰਟੀ ਆਗੂਆਂ ਦੀ ਮੌਜੂਦਗੀ ਵਿਚ ਕੀਤਾ ਗਿਆ ਜਿਨ੍ਹਾਂ ਨੇ ਮੋਹਨ ਸਿੰਘ ਸੈਣੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਿਰੋਪਾਓ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ।ਮੋਹਨ ਸਿੰਘ ਸੈਣੀ, ਜੋ ਕਿ ਭਾਂਖਰਪੁਰ ਪਿੰਡ ਦੀ ਇੱਕ ਪ੍ਰਮੁੱਖ ਸ਼ਖਸੀਅਤ ਹਨ ਅਤੇ ਆਪਣੇ ਸਮਾਜਿਕ ਕਾਰਜਾਂ ਲਈ…
Read More
ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਪਤਨੀ ਦਾ ਦੇਹਾਂਤ

ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਪਤਨੀ ਦਾ ਦੇਹਾਂਤ

ਰਾਏਕੋਟ : ਰਾਏਕੋਟ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੀ ਪਤਨੀ ਜਸਪਾਲ ਕੌਰ (59) ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਦਿੱਲੀ ਦੇ ਮੇਦਾਂਤਾ ਹਸਪਤਾਲ ਵਿਚ ਆਖਰੀ ਸਾਹ ਲਏ। ਜਸਪਾਲ ਕੌਰ ਪਿਛਲੇ ਦੋ ਹਫਤਿਆਂ ਤੋਂ ਮੇਦਾਂਤਾ ਹਸਪਤਾਲ ਵਿਚ ਦਾਖਲ ਸਨ।  ਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਨੂੰਹ ਪਰਮਜੀਤ ਕੌਰ ਜੋ ਕਿ ਅਮਰੀਕਾ ਵਿਚ ਹਨ ਅਤੇ ਉਨ੍ਹਾਂ ਦੇ ਆਉਣ ਮਗਰੋਂ 23 ਫਰਵਰੀ ਨੂੰ ਦੁਪਹਿਰ 1 ਵਜੇ ਰਾਏਕੋਟ ਵਿਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਰਾਏਕੋਟ ਹਲਕੇ ਵਿਚ ਸੋਗ ਦੀ ਲਹਿਰ ਹੈ।
Read More
ਮੀਤ ਹੇਅਰ, ਅਮਨ ਅਰੋੜਾ ਅਤੇ ਕੁਲਤਾਰ ਸੰਧਵਾਂ ਨੇ ਕੀਤਾ ਮਹਾਂਕੁੰਭ ਦਾ ਪਵਿੱਤਰ ਇਸਨਾਨ, ਯੂਪੀ ਸਰਕਾਰ ਦਾ ਕੀਤਾ ਧੰਨਵਾਦ

ਮੀਤ ਹੇਅਰ, ਅਮਨ ਅਰੋੜਾ ਅਤੇ ਕੁਲਤਾਰ ਸੰਧਵਾਂ ਨੇ ਕੀਤਾ ਮਹਾਂਕੁੰਭ ਦਾ ਪਵਿੱਤਰ ਇਸਨਾਨ, ਯੂਪੀ ਸਰਕਾਰ ਦਾ ਕੀਤਾ ਧੰਨਵਾਦ

ਪ੍ਰਯਾਗਰਾਜ: ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ 'ਆਪ' ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਗੰਗਾ ਦੇ ਪਵਿੱਤਰ ਪਾਣੀ ਵਿੱਚ ਪਵਿੱਤਰ ਡੁਬਕੀ ਲਗਾ ਕੇ 2025 ਦੇ ਮਹਾਂਕੁੰਭ ​​ਵਿੱਚ ਹਿੱਸਾ ਲਿਆ। ਆਪਣੀ ਖੁਸ਼ੀ ਜ਼ਾਹਰ ਕਰਦੇ ਹੋਏ, ਉਨ੍ਹਾਂ ਸਾਂਝਾ ਕੀਤਾ ਕਿ ਕੁੰਭ ਵਿੱਚ ਸ਼ਾਮਲ ਹੋਣਾ ਇੱਕ ਬਹੁਤ ਪੁਰਾਣਾ ਸੁਪਨਾ ਸੀ। ਮੀਤ ਹੇਅਰ, ਅਮਨ ਅਰੋੜਾ ਅਤੇ ਕੁਲਤਾਰ ਸੰਧਵਾਂ ਨੇ ਕੀਤਾ ਮਹਾਂਕੁੰਭ ਦਾ ਪਵਿੱਤਰ ਇਸਨਾਨ "ਅਸੀਂ ਬਚਪਨ ਤੋਂ ਹੀ ਕੁੰਭ ਬਾਰੇ ਸੁਣਿਆ ਹੈ, ਅਤੇ ਅੱਜ, ਮੈਂ ਇੱਥੇ ਆ ਕੇ ਸੱਚਮੁੱਚ ਧੰਨ ਮਹਿਸੂਸ ਕਰ ਰਿਹਾ ਹਾਂ। ਇਹ ਪਵਿੱਤਰ ਡੁਬਕੀ ਲਗਾਉਣਾ ਇੱਕ ਬ੍ਰਹਮ ਅਨੁਭਵ…
Read More