17
Feb
ਅਮਰੀਕਾ ਤੋਂ ਪਰਤੇ ਭਾਰਤੀ ਨਾਗਰਿਕਾਂ ਤੋਂ ਸਬਕ ਲੈਣ ਨੌਜਵਾਨ: ਭਗਵੰਤ ਮਾਨ ਦਾ ਖ਼ਾਸ ਸੁਨੇਹਾ ਨੈਸ਼ਨਲ ਟਾਈਮਜ਼ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਮਰੀਕਾ ਤੋਂ ਪਰਤੇ ਭਾਰਤੀ ਨਾਗਰਿਕਾਂ ਦੀ ਵਾਪਸੀ ਤੋਂ ਸਬਕ ਸਿੱਖਣ ਅਤੇ ਗਲਤ ਤਰੀਕਿਆਂ ਨਾਲ ਵਿਦੇਸ਼ ਜਾਣ ਦੀ ਸੋਚ ਤਿਆਗ ਕੇ ਆਪਣੇ ਸੂਬੇ ਨੂੰ ਦੇਸ਼ ’ਚ ਮੋਹਰੀ ਬਣਾਉਣ ਲਈ ਮਿਹਨਤ ਕਰਨ। ਮੁੱਖ ਮੰਤਰੀ ਭਗਵੰਤ ਮਾਨ ਅੱਜ ਇਥੋਂ ਦੇ ਪਿੰਡ ਘੁੰਗਰਾਲੀ ਰਾਜਪੂਤਾਂ ਵਿੱਚ ਹੋਏ ਟੂਰਨਾਮੈਂਟ ਦੌਰਾਨ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ’ਤੇ ਜਨਮ ਲੈਣਾ ਮਾਣ ਵਾਲੀ ਗੱਲ ਹੈ ਕਿਉਂਕਿ ਇਥੋਂ ਦੀ ਧਰਤੀ…