27
Nov
ਫਗਵਾੜਾ - ਫਗਵਾੜਾ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਰਾਜੂ ਦੇ ਘਰ 'ਤੇ ਬੀਤੀ ਦੇਰ ਰਾਤ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ ਗਈਆਂ ਸਨ। ਇਹ ਵਾਰਦਾਤ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਡੇਢ ਵਜੇ ਦੇ ਕਰੀਬ ਵਾਪਰੀ। ਹੁਣ ਇਸ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਇਸ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਰਾਜੂ ਨੇ ਵੱਡੇ ਖ਼ੁਲਾਸੇ ਕੀਤੇ ਹਨ। ਘਟਨਾ ਬਾਰੇ 'ਜਗ ਬਾਣੀ' ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਰਾਜੂ ਨੇ ਕਿਹਾ ਕਿ ਰਾਤ ਕਰੀਬ ਇਕ ਵਜੇ ਫਾਇਰਿੰਗ ਕੀਤੀ ਗਈ। ਪਹਿਲਾਂ ਉਨ੍ਹਾਂ ਨੇ ਸੋਚਿਆ ਕਿ ਸ਼ਾਇਦ ਕੋਈ ਸ਼ਾਰਟ ਸਰਕਿਟ ਹੋਇਆ ਹੈ। ਫਿਰ ਜਦੋਂ ਮੈਂ ਅਤੇ ਪਤਨੀ ਨੇ…
