20
Feb
ਚੰਡੀਗੜ੍ਹ (ਗੁਰਪ੍ਰੀਤ ਸਿੰਘ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਯੂਥ ਵਿੰਗ ਵੱਲੋਂ ਸੂਬਾ ਕਾਰਜਕਾਰੀ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਇੱਕ ਵਿਸ਼ਾਲ 'ਸ਼ੁਕਰਾਨਾ ਯਾਤਰਾ' ਕੱਢੀ ਗਈ। ਨੌਜਵਾਨਾਂ ਦੇ ਭਾਰੀ ਉਤਸ਼ਾਹ ਅਤੇ ਇੱਕਜੁਟਤਾ ਦੇ ਨਾਲ ਇਹ ਯਾਤਰਾ ਖਰੜ ਤੋਂ ਸ਼ੁਰੂ ਹੋ ਕੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਸੰਪੰਨ ਹੋਈ। ਇਸ ਦੌਰਾਨ ਪਾਰਟੀ ਦੇ ਯੂਥ ਵਰਕਰਾਂ ਨੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਅਹਿਦ ਲਿਆ। ਇਸ ਯਾਤਰਾ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਜਲੰਧਰ ਕੈਂਟ ਦੇ ਇੰਚਾਰਜ ਰਾਜਵਿੰਦਰ ਕੌਰ ਥਿਆੜਾ, ਯੋਜਨਾ ਬੋਰਡ ਦੇ ਜ਼ਿਲ੍ਹਾ ਇੰਚਾਰਜ ਅੰਮ੍ਰਿਤਪਾਲ ਸਿੰਘ ਅਤੇ ਚੇਅਰਮੈਨ ਮੰਗਲ ਸਿੰਘ ਬੱਸੀ ਸਮੇਤ ਕਈ…
