Abohar

ਅਬੋਹਰ ‘ਚ ਪੁਲਿਸ ਐਨਕਾਊਂਟਰ, ਸੰਜੇ ਵਰਮਾ ਕਤਲ ਕਾਂਡ ਨਾਲ ਜੁੜੇ ਦੋ ਸ਼ੱਕੀ ਮੌਕੇ ‘ਤੇ ਢੇਰ

ਅਬੋਹਰ, 8 ਜੁਲਾਈ: ਪੰਜਾਬ ਦੇ ਅਬੋਹਰ ਸ਼ਹਿਰ ਵਿਚ ਅੱਜ ਸਵੇਰੇ ਇੱਕ ਵੱਡੀ ਕਾਰਵਾਈ ਦੌਰਾਨ ਭਾਵਲ ਰੋਡ 'ਤੇ ਪੁਲਿਸ ਨੇ ਐਨਕਾਊਂਟਰ ਕਰਕੇ ਸੰਜੇ ਵਰਮਾ ਕਤਲ ਮਾਮਲੇ ਨਾਲ ਜੁੜੇ ਦੋ ਸ਼ੱਕੀ ਵਿਅਕਤੀਆਂ ਨੂੰ ਢੇਰ ਕਰ ਦਿੱਤਾ। ਮੌਕੇ ਤੋਂ ਦੋ ਲਾਸ਼ਾਂ ਮਿਲੀਆਂ ਹਨ ਜਦਕਿ ਐਨਕਾਊਂਟਰ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੀ ਬਾਂਹ ‘ਚ ਗੋਲੀ ਲੱਗੀ, ਜਿਸ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਮਾਣਹਾ ਜਾ ਰਿਹਾ ਹੈ ਕਿ ਇਹ ਦੋਵੇਂ ਵਿਅਕਤੀ ਸੰਜੇ ਵਰਮਾ ਦੀ ਹਤਿਆ ਕਾਂਡ ਵਿੱਚ ਸ਼ਾਮਿਲ ਸਨ। ਹਾਲਾਂਕਿ ਮਾਰੇ ਗਏ ਸ਼ੱਕੀਆਂ ਦੀ ਹਜੇ ਤਸਦੀਕ ਨਹੀਂ ਹੋ ਸਕੀ ਹੈ। ਇਸ ਘਟਨਾ ਤੋਂ ਕੁਝ ਸਮਾਂ ਪਹਿਲਾਂ ਐਸ.ਐਸ.ਪੀ. ਅਰਪਿਤ ਸ਼ੁਕਲਾ ਵੱਲੋਂ ਇੱਕ ਪ੍ਰੈਸ ਕਾਨਫਰੰਸ ਦੌਰਾਨ…
Read More
ਅਬੋਹਰ ਦੇ ਕਾਰੋਬਾਰੀ ਸੰਜੇ ਵਰਮਾ ਦੀ ਅੰਤਿਮ ਯਾਤਰਾ, ਸ਼ਹਿਰ ਵਿੱਚ ਦੁਕਾਨਾਂ ਰਹੀਆਂ ਬੰਦ

ਅਬੋਹਰ ਦੇ ਕਾਰੋਬਾਰੀ ਸੰਜੇ ਵਰਮਾ ਦੀ ਅੰਤਿਮ ਯਾਤਰਾ, ਸ਼ਹਿਰ ਵਿੱਚ ਦੁਕਾਨਾਂ ਰਹੀਆਂ ਬੰਦ

ਨੈਸ਼ਨਲ ਟਾਈਮਜ਼ ਬਿਊਰੋ :- ਮੰਗਲਵਾਰ ਨੂੰ ਪੂਰੇ ਸ਼ਹਿਰ ਨੇ ਮਸ਼ਹੂਰ ਕਾਰੋਬਾਰੀ ਸੰਜੇ ਵਰਮਾ ਨੂੰ ਹੰਝੂਆਂ ਭਰੀ ਵਿਦਾਇਗੀ ਦਿੱਤੀ, ਜਿਨ੍ਹਾਂ ਦੀ ਸੋਮਵਾਰ ਨੂੰ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਿਵੇਂ ਹੀ ਉਨ੍ਹਾਂ ਦੀ ਦੇਹ ਸ਼ਿਵ ਭੂਮੀ ਪਹੁੰਚੀ, ਉੱਥੇ ਪਹਿਲਾਂ ਤੋਂ ਮੌਜੂਦ ਵੱਡੀ ਗਿਣਤੀ ਵਿੱਚ ਲੋਕਾਂ ਦੀਆਂ ਅੱਖਾਂ ਹੰਝੂਆਂ ਨਾਲ ਭਰ ਗਈਆਂ। ਸ਼ਹਿਰ ਦੇ ਹਰ ਵਰਗ, ਜਿਸ ਵਿੱਚ ਕਾਰੋਬਾਰੀ, ਆਮ ਲੋਕ, ਸਿਆਸਤਦਾਨ ਅਤੇ ਨੌਜਵਾਨ ਸ਼ਾਮਲ ਸਨ, ਨੇ ਉਨ੍ਹਾਂ ਦੀ ਅੰਤਿਮ ਯਾਤਰਾ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ, ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਅੰਤਿਮ ਸੰਸਕਾਰ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਪਰਿਵਾਰਕ ਮੈਂਬਰਾਂ…
Read More
ਪੰਜਾਬ ਪੁਲਿਸ ਨੇ ਅੰਤਰ-ਰਾਜੀ ਨਿਵੇਸ਼ ਧੋਖਾਧੜੀ ਗਿਰੋਹ ਦਾ ਕੀਤਾ ਪਰਦਾਫਾਸ਼, ਪੰਚਕੂਲਾ ਤੇ ਅਬੋਹਰ ਤੋਂ ਦੋ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਤਰ-ਰਾਜੀ ਨਿਵੇਸ਼ ਧੋਖਾਧੜੀ ਗਿਰੋਹ ਦਾ ਕੀਤਾ ਪਰਦਾਫਾਸ਼, ਪੰਚਕੂਲਾ ਤੇ ਅਬੋਹਰ ਤੋਂ ਦੋ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, 17 ਜੂਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਦ੍ਰਿਸ਼ਟੀਕੋਣ ਦੇ ਅਨੁਸਾਰ, ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਪੰਚਕੂਲਾ ਅਤੇ ਅਬੋਹਰ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਨਿਵੇਸ਼ ਧੋਖਾਧੜੀ ਵਿੱਚ ਸ਼ਾਮਲ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਸ੍ਰੀ ਗੌਰਵ ਯਾਦਵ ਨੇ ਕਿਹਾ ਕਿ ਇਹ ਗਿਰੋਹ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਟਾਕ ਮਾਰਕੀਟ ਨਿਵੇਸ਼ ਵਿੱਚ ਵੱਡੇ ਮੁਨਾਫ਼ੇ ਦਾ ਲਾਲਚ ਦੇ ਕੇ ਲੋਕਾਂ ਨੂੰ ਫਸਾਉਂਦਾ ਸੀ। ਗਿਰੋਹ ਦੇ ਮੈਂਬਰ ਟੈਲੀਗ੍ਰਾਮ ਅਤੇ ਵਟਸਐਪ ਵਰਗੇ ਪਲੇਟਫਾਰਮਾਂ…
Read More