16
Mar
ਲੁਧਿਆਣਾ : ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ. ਆਰ. ਆਈ.) ਦੀ ਲੁਧਿਆਣਾ ਜ਼ੋਨਲ ਯੂਨਿਟ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕਰੀਬ 4.595 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਅੰਦਾਜ਼ਨ ਕੀਮਤ ਲਗਭਗ 9.19 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਡੀ.ਆਰ.ਆਈ. ਨੂੰ ਵਿਸ਼ੇਸ਼ ਖੁਫ਼ੀਆ ਸੂਚਨਾ ਮਿਲੀ ਸੀ ਕਿ ਸਰਹੱਦੀ ਜ਼ਿਲ੍ਹਿਆਂ ਤੋਂ ਇੱਕ ਵਿਸ਼ੇਸ਼ ਵਾਹਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਖੇਪ ਲੁਧਿਆਣਾ ਲਿਆਂਦੀ ਜਾ ਰਹੀ ਹੈ। ਸੂਚਨਾ ਦੇ ਆਧਾਰ ''ਤੇ ਡੀ.ਆਰ.ਆਈ. ਅਧਿਕਾਰੀਆਂ ਨੇ ਜਲੰਧਰ-ਲੁਧਿਆਣਾ ਹਾਈਵੇ ''ਤੇ ਸ਼ਹਿਰ ਦੇ ਬਾਹਰੀ ਇਲਾਕੇ ਵਿੱਚ ਨਿਗਰਾਨੀ ਸ਼ੁਰੂ ਕਰ ਦਿੱਤੀ। ਸ਼ਨੀਵਾਰ 14 ਮਾਰਚ ਨੂੰ…
