03
Mar
ਜਲੰਧਰ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਸ਼ਤਿਹਾਰਾਂ 'ਤੇ ਖ਼ਰਚੇ ਜਾ ਰਹੇ ਕਰੋੜਾਂ ਰੁਪਿਆਂ ਨੂੰ ਲੈ ਕੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ। 'ਜਗਬਾਣੀ' ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਖ਼ਾਸ ਇੰਟਰਵਿਊ ਦੌਰਾਨ ਸੁਖਪਾਲ ਖਹਿਰਾ ਨੇ ਕਿਹਾ ਕਿ ਇਨ੍ਹਾਂ ਨੇ ਇਸ਼ਤਿਹਾਰਾਂ 'ਤੇ ਪੰਜਾਬ ਦਾ 5-7 ਕਰੋੜ ਰੁਪਿਆ ਬਰਬਾਦ ਕੀਤਾ ਹੈ। ਸਾਰੇ ਦੇਸ਼ 'ਚ ਕਲਰਡ ਫਰੰਟ ਪੇਜ 'ਤੇ ਪੰਜਾਬ ਸਰਕਾਰ ਦੇ ਇਸ਼ਤਿਹਾਰ ਦਿੱਤੇ ਗਏ। ਇਨ੍ਹਾਂ ਨੇ 10 ਲੱਖ ਦਾ ਬੀਮਾ ਪੰਜਾਬ 'ਚ ਦੇਣਾ ਹੋਵੇ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਗੁਰਪੁਰਬ ਮਨਾਉਣਾ ਹੋਵੇ, ਯੁੱਧ ਨਸ਼ਿਆਂ ਵਿਰੁੱਧ ਦਾ ਪ੍ਰਚਾਰ ਕਰਨਾ ਹੋਵੇ ਤਾਂ…
