18
Aug
ਗੁਰਪ੍ਰੀਤ ਸਿੰਘ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਉੱਚ ਪੱਧਰੀ ਵਫ਼ਦ ਨੇ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਅਧਿਕਾਰੀ ਜਨਾਬ ਸ਼ਾਇਦ ਅਹਿਮਦ ਵੜੈਚ ਨਾਲ ਮੁਲਾਕਾਤ ਕਰਕੇ ਨਵੰਬਰ ਮਹੀਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਜਾਣ ਵਾਲੇ ਜਥੇ ਲਈ ਸ਼ਰਧਾਲੂਆਂ ਨੂੰ ਖੁੱਲ੍ਹਦਿਲੀ ਨਾਲ ਵੀਜ਼ਾ ਦੇਣ ਲਈ ਆਖਿਆ ਹੈ। ਉਨ੍ਹਾਂ ਹਾਈ ਕਮਿਸ਼ਨਰ ਨੂੰ ਇਸ ਬਾਰੇ ਇਕ ਲਿਖਤੀ ਪੱਤਰ ਵੀ ਸੌਪਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ, ਸ. ਮਨਜੀਤ…
