25
Mar
ਜਲੰਧਰ -ਭਾਰਤੀ ਫ਼ੌਜ ਵਿਚ ਅਗਨੀਵੀਰ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਜੋਕਿ 10 ਅਪ੍ਰੈਲ, 2025 ਤੱਕ ਜਾਰੀ ਰਹੇਗੀ। ਇਸ ਸਬੰਧ ਵਿਚ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਦੀ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਕਿਹਾ ਕਿ ਜ਼ਿਲ੍ਹਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਦੇ ਨੌਜਵਾਨਾਂ ਲਈ, ਜੋ ਫ਼ੌਜ ਵਿਚ ਅਗਨੀਵੀਰ ਭਰਤੀ ਲਈ ਅਪਲਾਈ ਕਰਨਾ ਚਾਹੁੰਦੇ ਹਨ ਜਾਂ ਪਹਿਲਾਂ ਹੀ ਅਪਲਾਈ ਕਰ ਚੁੱਕੇ ਹਨ, ਸਰੀਰਕ ਅਤੇ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਮੁਫ਼ਤ ਸਿਖਲਾ ਸੀ-ਪਾਈਟ ਕੈਂਪ ਕਪੂਰਥਲਾ ਵਿਖੇ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇੱਛੁਕ ਉਮੀਦਵਾਰ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿਖੇ ਆ ਸਕਦੇ…