12
Apr
ਨੈਸ਼ਨਲ ਟਾਈਮਜ਼ ਬਿਊਰੋ :- ਮੁੱਖ ਮੰਤਰੀ ਭਗਵੰਤ ਮਾਨ 12 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਆਪਣੀ ਕਿਸਮ ਦੀ ਨਿਵੇਕਲੀ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਸੂਬੇ ਦੇ ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ। ਇਸ ਦਾ ਮੰਤਵ ਕਿਸਾਨਾਂ ਨੂੰ ਪਾਣੀ ਦੀ ਘੱਟ ਖ਼ਪਤ ਵਾਲੀਆਂ ਝੋਨੇ ਦੀਆਂ ਕਿਸਮਾਂ ਨੂੰ ਅਪਣਾਉਣ ਲਈ ਉਤਸ਼ਾਹਿਤ ਕਰਨਾ ਹੈ ਤਾਂ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਇਹ ਕਿਸਾਨ ਮਿਲਣੀ ਸ਼ਨੀਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੋਵੇਗੀ, ਜਿੱਥੇ 1100 ਤੋਂ ਵੱਧ ਕਿਸਾਨ ਸ਼ਿਰੱਕਤ ਕਰਨਗੇ। ਇਸ ਮੌਕੇ ਵੱਖ-ਵੱਖ ਸਟਾਲ ਵੀ ਲਾਏ ਜਾਣਗੇ, ਜਿਨ੍ਹਾਂ ਰਾਹੀਂ ਕਿਸਾਨਾਂ ਨੂੰ ਸਰਕਾਰ ਵੱਲੋਂ ਖੇਤੀ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂੰ ਕਰਵਾਇਆ ਜਾਵੇਗਾ।…
