AI Video

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ AI ਦੀ ਦੁਰਵਰਤੋਂ ‘ਤੇ ਚਿੰਤਾ ਜਤਾਈ, ਇਤਰਾਜ਼ਯੋਗ ਸਮੱਗਰੀ ਨੂੰ ਤੁਰੰਤ ਰਿਪੋਰਟ ਕਰਨ ਲਈ ਦਿੱਤਾ ਸੰਦੇਸ਼

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ AI ਦੀ ਦੁਰਵਰਤੋਂ ‘ਤੇ ਚਿੰਤਾ ਜਤਾਈ, ਇਤਰਾਜ਼ਯੋਗ ਸਮੱਗਰੀ ਨੂੰ ਤੁਰੰਤ ਰਿਪੋਰਟ ਕਰਨ ਲਈ ਦਿੱਤਾ ਸੰਦੇਸ਼

ਗੁਰਪ੍ਰੀਤ ਸਿੰਘ :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ (Kuldeep Singh Gargajj) ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (Ai Technology) ਤਕਨੀਕ ਦੀ ਦੁਰਵਰਤੋਂ ਕਰਕੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਮਾਮਲਿਆਂ ਉੱਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਸਿੱਖ ਕੌਮ ਅਤੇ ਨੌਜਵਾਨਾਂ ਦੇ ਨਾਮ ਵਿਸ਼ੇਸ਼ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਕੌਮ ਨੂੰ ਆਗਾਹ ਕਰਦਿਆਂ ਕਿਹਾ ਕਿ ਜਦੋਂ ਵੀ ਏਆਈ ਨਾਲ ਬਣੀ ਕੋਈ ਇਤਰਾਜ਼ਯੋਗ ਵੀਡੀਓ, ਫੋਟੋ ਆਦਿ ਸਾਹਮਣੇ ਆਵੇ ਤਾਂ ਉਸ ਨੂੰ ਅਗਾਂਹ ਸਾਂਝੀ ਕਰਨ ਦੀ ਬਜਾਏ ਸਬੰਧਤ ਸੋਸ਼ਲ ਮੀਡੀਆ ਪਲੇਟਫਾਰਮ ਉੱਤੇ ਤੁਰੰਤ ਹੀ ਇਤਰਾਜ਼ਯੋਗ ਸਮੱਗਰੀ ਵਜੋਂ ਰਿਪੋਰਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਧਿਆਨ ਵਿੱਚ ਆਇਆ ਹੈ…
Read More
ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾ ਚ ਜੁੱਤੇ ਪਹਿਣੇ ਦੀ AI ਵੀਡੀਓ, SGPC ਨੇ ਸ਼ਿਕਾਇਤ ਕਰਵਾਈ ਦਰਜ

ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾ ਚ ਜੁੱਤੇ ਪਹਿਣੇ ਦੀ AI ਵੀਡੀਓ, SGPC ਨੇ ਸ਼ਿਕਾਇਤ ਕਰਵਾਈ ਦਰਜ

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) :- ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਪਵਿੱਤਰ ਪਰਕਰਮਾ ਨਾਲ ਜੁੜੇ ਵਿਵਾਦਿਤ ਏਆਈ (ਆਰਟੀਫਿਸ਼ੀਅਲ ਇੰਟੈਲੀਜੈਂਸ) ਵੀਡੀਓ ਬਣਾਏ ਗਏ ਹਨ। ਇੱਕ ਵੀਡੀਓ ‘ਚ ਲੜਕਾ ਜੁੱਤੇ ਪਹਿਨ ਕੇ ਸ੍ਰੀ ਦਰਬਾਰ ਸਾਹਿਬ ਦੀ ਪਵਿੱਤਰ ਪਰਕਰਮਾ ‘ਚ ਖੜ੍ਹਾ ਦਿਖਾਈ ਦੇ ਰਿਹਾ ਹੈ ਤੇ ਫਿਰ ਇਸ ਤੋਂ ਬਾਅਦ ਕਾਰ ‘ਚ ਬੈਠ ਕੇ ਬਾਹਰ ਜਾਂਦਾ ਹੈ। ਉੱਥੇ ਹੀ, ਦੂਸਰੀ ਵੀਡੀਓ ‘ਚ ਸ੍ਰੀ ਦਰਬਾਰ ਸਾਹਿਬ ਦਾ ਬਦਲਿਆ ਹੋਇਆ ਦ੍ਰਿਸ਼ ਦਿਖਾਇਆ ਗਿਆ ਹੈ, ਜੋ ਕਿ ਸਿੱਖ ਮਰਿਯਾਦਾ ਦੇ ਖਿਲਾਫ਼ ਹੈ। ਤੀਸਰੇ ਵੀਡੀਓ ‘ਚ ਕਪਲ ਨੂੰ ਸ੍ਰੀ ਦਰਬਾਰ ਸਾਹਿਬ ‘ਚ ਇਤਰਾਜ਼ਯੋਗ ਹਰਕਤ ਕਰਦੇ ਹੋਏ ਦਿਖਾਇਆ ਗਿਆ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ…
Read More
PM ਮੋਦੀ ਦੀ ਮਾਂ ਦੀ AI ਵੀਡੀਓ ਤੁਰੰਤ ਹਟਾਈ ਜਾਵੇ, ਹਾਈਕੋਰਟ ਦਾ ਵੱਡਾ ਫ਼ੈਸਲਾ

PM ਮੋਦੀ ਦੀ ਮਾਂ ਦੀ AI ਵੀਡੀਓ ਤੁਰੰਤ ਹਟਾਈ ਜਾਵੇ, ਹਾਈਕੋਰਟ ਦਾ ਵੱਡਾ ਫ਼ੈਸਲਾ

ਬਿਹਾਰ 'ਚ ਵੋਟ ਅਧਿਕਾਰ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਹਨਾਂ ਦੀ ਸਵਰਗੀ ਮਾਂ ਹੀਰਾਬੇਨ ਦਾ ਅਪਮਾਨ ਕਰਨ ਤੋਂ ਬਾਅਦ ਏਆਈ ਦੁਆਰਾ ਤਿਆਰ ਕੀਤੀ ਗਈ ਉਹਨਾਂ ਦੀ ਇੱਕ ਵੀਡੀਓ ਨੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਸੀ। ਕਾਂਗਰਸ ਵੱਲੋਂ ਪੀਐਮ ਮੋਦੀ ਅਤੇ ਉਨ੍ਹਾਂ ਦੀ ਮਾਂ ਦੇ ਏਆਈ ਵੀਡੀਓ ਮਾਮਲੇ ਦੀ ਸੁਣਵਾਈ ਕਰਦੇ ਹੋਏ ਪਟਨਾ ਹਾਈ ਕੋਰਟ ਨੇ ਸਖ਼ਤ ਰੁਖ਼ ਅਪਣਾਉਂਦੇ ਹੋਏ ਵੱਡਾ ਫ਼ੈਸਲਾ ਲਿਆ ਹੈ। ਹਾਈਕੋਰਟ ਨੇ ਕਾਂਗਰਸ ਨੂੰ ਸੋਸ਼ਲ ਮੀਡੀਆ ਤੋਂ ਏਆਈ ਵੀਡੀਓ ਨੂੰ ਤੁਰੰਤ ਹਟਾਉਣ ਦੇ ਨਿਰਦੇਸ਼ ਦਿੱਤੇ ਹਨ।  ਦੱਸ ਦੇਈਏ ਕਿ ਪੀਐੱਮ ਮੋਦੀ ਅਤੇ ਉਹਨਾਂ ਦੀ ਮਾਂ ਦੀ ਏਆਈ ਰਾਹੀਂ ਬਣਾਈ ਇਸ ਵੀਡੀਓ ਦੇ ਸਾਹਮਣੇ ਆਉਣ…
Read More