07
May
ਗੁਰਦਾਸਪੁਰ/ਦੀਨਾਨਗਰ, - ਪਹਿਲਗਾਮ ਹਮਲੇ ਤੋਂ ਬਾਅਦ ਜਿੱਥੇ ਭਾਰਤ ਪਾਕਿਸਤਾਨ ਵਿਚ ਤਣਾਅ ਦੀ ਸਥਿਤੀ ਚੱਲ ਰਹੀ ਹੈ, ਉਸੇ ਨੂੰ ਲੈ ਕੇ ਭਾਰਤ ਵੱਲੋਂ ਅੱਤਵਾਦ ਦੇ ਖ਼ਿਲਾਫ਼ ਫ਼ੈਸਲਾਕੁੰਨ ਲੜਾਈ ਨੂੰ ਇਕ ਹੋਰ ਨਵਾਂ ਮੋੜ ਦਿੰਦਿਆਂ 'ਆਪ੍ਰੇਸ਼ਨ ਸਿੰਦੂਰ' ਲਾਂਚ ਕੀਤਾ ਗਿਆ ਹੈ। ਇਸ ਤਹਿਤ ਬੀਤੀ ਦੇਰ ਰਾਤ ਪਾਕਿਸਤਾਨ ਤੇ ਪੀ.ਓ.ਕੇ. ਵਿਚ ਏਅਰ ਸਟ੍ਰਾਈਕ ਰਾਹੀਂ ਕਈ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ ਹੈ। ਇਸ ਮਗਰੋਂ ਭਾਰਤੀ ਫ਼ੌਜ ਵੀ ਅਲਰਟ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸਕੂਲਾਂ-ਕਾਲਜਾਂ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸੇ ਤਹਿਤ ਹੀ ਸਰਹੱਦ ਦੀ ਖੇਤਰ ਦੇ ਅੰਦਰ ਦੇ ਪੈਟਰੋਲ ਪੰਪਾਂ 'ਤੇ ਸਵੇਰੇ ਤੜਕਸਾਰ ਤੋਂ ਹੀ ਲੰਬੀਆਂ ਲੰਬੀਆਂ…