14
Jun
ਨੈਸ਼ਨਲ ਟਾਈਮਜ਼ ਬਿਊਰੋ :- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਕਿਹਾ ਕਿ ਉਹ ਅਹਿਮਦਾਬਾਦ ਵਿੱਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਸਬੰਧ ਵਿੱਚ ਬਰਤਾਨੀਆ ਦੇ ਵਿਦੇਸ਼ ਮੰਤਰੀ ਡੇਵਿਡ ਲੈਮੀ ਅਤੇ ਆਪਣੇ ਕੈਨੇਡਿਆਈ ਤੇ ਪੁਰਤਗਾਲੀ ਹਮਰੁਤਬਾ ਆਗੂਆਂ ਦੇ ਸੰਪਰਕ ਵਿੱਚ ਹਨ। ਇਸੇ ਦੌਰਾਨ ਜੈਸ਼ੰਕਰ ਨੇ ਅਹਿਮਦਾਬਾਦ ਵਿੱਚ ਏਅਰ ਇੰਡੀਆ ਜਹਾਜ਼ ਹਾਦਸੇ ’ਚ ਹੋਈਆਂ ਦਰਦਨਾਕ ਮੌਤਾਂ ’ਤੇ ਅਫ਼ਸੋਸ ਜ਼ਾਹਿਰ ਕਰਨ ਲਈ ਸਾਰੇ ਵਿਦੇਸ਼ੀ ਆਗੂਆਂ ਅਤੇ ਸਰਕਾਰਾਂ ਦਾ ਧੰਨਵਾਦ ਕੀਤਾ।ਵੀਰਵਾਰ ਨੂੰ ਹਾਦਸਾਗ੍ਰਸਤ ਹੋਏ ਜਹਾਜ਼ ਵਿੱਚ 169 ਭਾਰਤੀਆਂ ਤੋਂ ਇਲਾਵਾ 53 ਬਰਤਾਨਵੀ, ਇਕ ਕੈਨੇਡਿਆਈ ਅਤੇ ਸੱਤ ਪੁਰਤਗਾਲੀ ਨਾਗਰਿਕ ਸਵਾਰ ਸਨ। ਏਅਰ ਇੰਡੀਆ ਨੇ ਪੁਸ਼ਟੀ ਕੀਤੀ ਹੈ ਕਿ ਜਹਾਜ਼ ਵਿੱਚ ਸਵਾਰ 241 ਵਿਅਕਤੀਆਂ ਦੀ ਹਾਦਸੇ ਵਿੱਚ…
