08
Oct
ਡੇਰਾਬੱਸੀ, (ਗੁਰਪ੍ਰੀਤ ਸਿੰਘ) : ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਕ੍ਰਿਸ਼ਨਪਾਲ ਸ਼ਰਮਾ ਨੂੰ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸ਼ਲਾਘਾਯੋਗ ਸੇਵਾਵਾਂ, ਸਮਰਪਣ ਅਤੇ ਲੰਮੇ ਸਮੇਂ ਤੋਂ ਨਿਭਾਈ ਜਾ ਰਹੀ ਸਰਗਰਮ ਭੂਮਿਕਾ ਨੂੰ ਮੱਦੇਨਜ਼ਰ ਰੱਖਦਿਆਂ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਇਲਾਕੇ ਦੇ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਇਸ ਮੌਕੇ ਸ੍ਰੀ ਕ੍ਰਿਸ਼ਨਪਾਲ ਸ਼ਰਮਾ ਨੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਪਾਰਟੀ ਦੇ ਖ਼ਜ਼ਾਨਚੀ ਸ੍ਰੀ ਐਨ. ਕੇ. ਸ਼ਰਮਾ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਤੇ ਪ੍ਰਗਟਾਇਆ ਗਿਆ ਭਰੋਸਾ ਉਨ੍ਹਾਂ…
