13
Dec
ਲੁਧਿਆਣਾ: ਐਕਸਾਈਜ਼ ਵਿਭਾਗ ਲੁਧਿਆਣਾ ਨੇ ਸ਼ੁੱਕਰਵਾਰ ਨੂੰ ਮਿੰਨੀ ਸਕੱਤਰੇਤ ’ਚ ਇਕ ਮਹੱਤਵਪੂਰਨ ਬੈਠਕ ਕੀਤੀ, ਜਿਸ ਦੀ ਅਗਵਾਈ ਅਸਿਸਟੈਂਟ ਕਮਿਸ਼ਨਰ ਐਕਸਾਈਜ਼ ਲੁਧਿਆਣਾ ਦੀ ਵੈਸਟ ਰੇਂਜ ਦੇ ਇੰਦਰਜੀਤ ਸਿੰਘ ਨਾਗਪਾਲ ਅਤੇ ਅਸਿਸਟੈਂਟ ਕਮਿਸ਼ਨਰ ਐਕਸਾਈਜ਼ ਲੁਧਿਆਣਾ ਦੀ ਈਸਟ ਰੇਂਜ ਦੀ ਸ਼ਿਵਾਨੀ ਗੁਪਤਾ ਨੇ ਕੀਤੀ। ਬੈਠਕ ’ਚ ਸ਼ਹਿਰ ਦੇ ਸਾਰੇ ਮੈਰਿਜ ਪੈਲੇਸਾਂ ਅਤੇ ਬੀਅਰ ਬਾਰਾਂ ਦੇ ਮਾਲਕਾਂ ਅਤੇ ਪ੍ਰਬੰਧਕਾਂ ਨੂੰ ਬੁਲਾਇਆ ਗਿਆ ਸੀ। ਅਧਿਕਾਰੀਆਂ ਨੇ ਪੰਜਾਬ ਦੇ ਐਕਸਾਈਜ਼ ਕਮਿਸ਼ਨਰ ਵਲੋਂ ਜਾਰੀ ਨਵੇਂ ਨਿਰਦੇਸ਼ਾਂ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਅਸਿਸਟੈਂਟ ਕਮਿਸ਼ਨਰਾਂ ਨੇ ਸਾਫ਼ ਨਿਰਦੇਸ਼ ਦਿੱਤੇ ਕਿ ਹੁਣ ਕੋਈ ਵੀ ਮੈਰਿਜ ਪੈਲੇਸ ਜਾਂ ਬੀਅਰ ਬਾਰ ਵਿਆਹ ਜਾਂ ਕਿਸੇ ਵੀ ਪ੍ਰੋਗਰਾਮ ਲਈ ਗਾਹਕਾਂ ਵਲੋਂ ਸ਼ਰਾਬ ਨਹੀਂ ਖਰੀਦੇਗਾ।…
