15
Feb
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਦੀ ਵਚਨਬੱਧਤਾ ਉਤੇ ਪਹਿਰਾ ਦਿੰਦਿਆਂ ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿਚ ਵਾਧਾ ਕੀਤਾ ਹੈ। ਕੈਬਨਿਟ ਵੱਲੋਂ ਪਾਸ ਕੀਤੇ ਇਸ ਫ਼ੈਸਲੇ ਨਾਲ ਸੂਬੇ ਦੇ 9974 ਚੌਕੀਦਾਰਾਂ ਨੂੰ ਸਿੱਧਾ ਫ਼ਾਇਦਾ ਹੋਵੇਗਾ। ਇਸ ਨਾਲ ਪੇਂਡੂ ਚੌਕੀਦਾਰਾਂ ਨੂੰ ਸਾਲਾਨਾ 3 ਕਰੋੜ ਰੁਪਏ ਦਾ ਵਾਧੂ ਫ਼ਾਇਦਾ ਮਿਲੇਗਾ। ਪੰਜਾਬ ਦੇ ਮਾਲ ਅਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਜਿਸ ਨਾਲ ਕਈ ਵਰਗਾਂ ਦੀਆਂ ਚਿਰਕੋਣੀਆਂ ਮੰਗਾਂ ਪੂਰੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ…
