19
Nov
ਚੰਡੀਗੜ੍ਹ, 19 ਨਵੰਬਰ (ਗੁਰਪ੍ਰੀਤ ਸਿੰਘ) : ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਮੁੜ ਦੁਹਰਾਇਆ ਕਿ ਭਗਵੰਤ ਮਾਨ ਸਰਕਾਰ ਨੇ ਲਗਾਤਾਰ ਨਿਰਪੱਖ, ਪਾਰਦਰਸ਼ੀ ਅਤੇ ਮੈਰਿਟ-ਆਧਾਰਿਤ ਭਰਤੀ ਨੂੰ ਯਕੀਨੀ ਬਣਾਇਆ ਹੈ ਅਤੇ ਪਿਛਲੇ ਲਗਭਗ ਪੰਜ ਸਾਲਾਂ ਦੌਰਾਨ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਤਕਰੀਬਨ 72,000 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਪੀਪੀਐਸਸੀ (ਪੰਜਾਬ ਪਬਲਿਕ ਸਰਵਿਸ ਕਮਿਸ਼ਨ) ਦੀ ਪ੍ਰੀਖਿਆ ਅਤੇ ਪੀਸੀਐਸ ਅਧਿਕਾਰੀਆਂ ਦੀਆਂ ਨਿਯੁਕਤੀਆਂ ਨਾਲ ਸਬੰਧਤ ਪ੍ਰਕਿਰਿਆ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਲਗਾਈ ਗਈ ਅੰਤਰਿਮ ਰੋਕ (ਇੰਟਰਿਮ ਸਟੇਅ) 'ਤੇ ਪ੍ਰਤੀਕਿਰਿਆ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨਿਆਂਪਾਲਿਕਾ ਦਾ ਪੂਰਾ ਸਤਿਕਾਰ…
